ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਸੁਲਤਾਨਵਿੰਡ ਥਾਣੇ ਅਧੀਨ ਪੈਂਦੇ ਦਬੁਰਜੀ ਫਲਾਈਓਵਰ ਦੇ ਨੇੜੇ ਮੰਗਲਵਾਰ ਸ਼ਾਮ ਨੂੰ 6 ਵਜੇ ਜੰਡਿਆਲਾ ਤੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਸਵਾਰ ਪਤੀ ਅਤੇ ਪਤਨੀ ਨੂੰ ਦ-ਰ-ੜ ਦਿੱਤਾ। ਇਸ ਹਾਦਸੇ ਦੌਰਾਨ ਦੋਵਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਸਥਾਨਕ ਅਤੇ ਨਜਦੀਕੀ ਲੋਕਾਂ ਨੇ ਟਰੱਕ ਡਰਾਈਵਰ ਨੂੰ ਕਾ-ਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਡਰਾਈਵਰ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 20 ਸਾਲ ਵਾਸੀ ਪਿੰਡ ਭੈਣੀ ਗਿਲਾਂ ਦੇ ਰੂਪ ਵਜੋਂ ਹੋਈ ਹੈ।
ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪੀਆਂ ਦੇਹਾਂ
ਇਸ ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਬੁੱਧਵਾਰ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਅਮਨਦੀਪ ਸਿੰਘ ਉਮਰ 40 ਸਾਲ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਉਮਰ 36 ਸਾਲ ਵਾਸੀ ਲਕਸ਼ਮਣ ਸਰ ਚੌਕ, ਨੀਲ ਵਾਲੀ ਗਲੀ ਦੇ ਰੂਪ ਵਜੋਂ ਹੋਈ ਹੈ।
ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਪਰਤ ਰਹੇ ਸਨ ਘਰ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਦੀਪ ਸਿੰਘ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਰਾ ਅਤੇ ਭਰਜਾਈ ਸਕੂਟਰੀ ਉਤੇ ਸਵਾਰ ਹੋ ਕੇ ਦਬੁਰਜੀ ਫਲਾਈਓਵਰ ਨੇੜੇ ਗੁਰਦੁਆਰਾ ਵਡਭਾਗ ਸਿੰਘ ਵਿਖੇ ਮੱਥਾ ਟੇਕ ਕੇ ਵਾਪਸ ਘਰ ਨੂੰ ਆ ਰਹੇ ਸਨ। ਇਸ ਦੌਰਾਨ ਰਸਤੇ ਵਿਚ ਇਕ ਟਰੱਕ ਡਰਾਈਵਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾ-ਰ ਕੇ ਦੋਵਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਧੀਆਂ ਦੇ ਸਿਰ ਤੋਂ ਉੱਠਿਆ ਮਾਪਿਆਂ ਦਾ ਛਾਇਆ
ਮ੍ਰਿਤਕ ਦੇ ਭਰਾ ਨੇ ਦੋਸ਼ ਲਗਾਇਆ ਕਿ ਦੋਸ਼ੀ ਡਰਾਈਵਰ ਗੁਰਪ੍ਰੀਤ ਸਿੰਘ ਕੋਲ ਨਾ ਤਾਂ ਉਸ ਟਰੱਕ ਲਈ ਡਰਾਈਵਿੰਗ ਲਾਇਸੈਂਸ ਸੀ ਅਤੇ ਨਾ ਹੀ ਦਸਤਾਵੇਜ਼ ਸਨ। ਮ੍ਰਿਤਕ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਗੁਰਦਰਸ਼ਨ ਨਗਰ ਵਿੱਚ ਚਿਕਨ ਫੂਡ ਦੀ ਦੁਕਾਨ ਚਲਾਉਂਦਾ ਸੀ। ਅਮਨਦੀਪ ਸਿੰਘ ਦੀਆਂ ਦੋ ਧੀਆਂ ਹਨ, ਇੱਕ 10ਵੀਂ ਜਮਾਤ ਅਤੇ ਦੂਜੀ 8ਵੀਂ ਜਮਾਤ ਵਿੱਚ ਪੜ੍ਹਦੀਆਂ ਹਨ। ਦੋਵੇਂ ਲੜਕੀਆਂ ਦੇ ਸਿਰ ਤੋਂ ਆਪਣੇ ਮਾਪਿਆਂ ਦਾ ਛਾਇਆ ਉੱਠ ਗਿਆ ਹੈ। ਉਨ੍ਹਾਂ ਦਾ ਸਾਂਝਾ ਪਰਿਵਾਰ ਹੈ। ਭਰਾ-ਭਾਬੀ ਸਮੇਤ ਉਨ੍ਹਾਂ ਦੀਆਂ ਧੀਆਂ ਵੀ ਉਨ੍ਹਾਂ ਦੇ ਨਾਲ ਰਹਿੰਦੀਆਂ ਹਨ। ਅਮਨਦੀਪ ਸਿੰਘ ਦੀਆਂ ਦੋਵੇਂ ਧੀਆਂ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਹਨ।
ਇਸ ਮਾਮਲੇ ਬਾਰੇ ਏ. ਐਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦੋਸ਼ੀ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ ਦੀ ਉਮਰ 20 ਸਾਲ ਹੈ।