ਜਿਲ੍ਹਾ ਬਰਨਾਲਾ (ਪੰਜਾਬ) ਦੇ ਪਿੰਡ ਚੀਮਾ ਵਿੱਚ ਇੱਕ ਵਿਅਕਤੀ ਨੇ ਪਿੰਡ ਦੇ ਹੀ ਕੁੱਝ ਲੋਕਾਂ ਤੋਂ ਤੰ-ਗ ਹੋਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੀ ਨੂੰਹ ਪਿੰਡ ਵਿੱਚ ਮਹੀਨਾਵਾਰ ਪੈਸਿਆਂ ਦੇ ਲੈਣ-ਦੇਣ ਲਈ ਕਮੇਟੀ ਮੈਂਬਰ ਵਜੋਂ ਕੰਮ ਕਰਦੀ ਸੀ। ਮ੍ਰਿਤਕ ਇਸ ਲੈਣ-ਦੇਣ ਨੂੰ ਲੈ ਕੇ ਹੋਏ ਝ-ਗ-ੜੇ ਤੋਂ ਪ੍ਰੇ-ਸ਼ਾ-ਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਘਰ ਵਿਚ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਨੇ 6 ਵਿਅਕਤੀਆਂ ਦੇ ਖ਼ਿਲਾਫ਼ ਖੁ-ਦ-ਕੁ-ਸ਼ੀ ਲਈ ਮਜ-ਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
ਇਸ ਮਾਮਲੇ ਬਾਰੇ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਨੱਥਾ ਸਿੰਘ ਨੂੰ ਪਿੰਡ ਦੇ ਕੁਝ ਲੋਕਾਂ ਵੱਲੋਂ ਧ-ਮ-ਕੀ-ਆਂ ਦਿੱਤੀਆਂ ਜਾ ਰਹੀਆਂ ਸਨ। ਜਿਸ ਤੋਂ ਤੰ-ਗ ਆ ਉਸ ਨੇ ਅੱਜ ਖੁ-ਦ-ਕੁ-ਸ਼ੀ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਫੌਜ ਵਿਚ ਕੰਮ ਕਰਦਾ ਹਾਂ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਪਿੰਡ ਵਾਸੀ ਪਿੰਡ ਪੱਧਰ ਉਤੇ ਮਹੀਨਾਵਾਰ ਕਮੇਟੀ ਬਣਾ ਕੇ ਪੈਸਿਆਂ ਦਾ ਲੈਣ-ਦੇਣ ਕਰਦੇ ਸਨ। ਪਿੰਡ ਦੇ ਕੁਝ ਲੋਕਾਂ ਨੇ ਕਮੇਟੀ ਤੋਂ ਪੈਸੇ ਵੀ ਲੈ ਲਏ।
ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕਰਦੇ ਸਨ ਤੰ-ਗ
ਇਸ ਦੇ ਬਾਵਜੂਦ ਸਾਡੇ ਪਰਿਵਾਰ ਨੂੰ ਪੈਸਿਆਂ ਲਈ ਤੰ-ਗ ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਸੀ। ਇਨ੍ਹਾਂ ਲੋਕਾਂ ਵੱਲੋਂ ਮੇਰੇ ਪਿਤਾ ਨੂੰ ਧ-ਮ-ਕੀ-ਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਹ ਤੁਹਾਡੇ ਲੜਕੇ ਨੂੰ ਨੌਕਰੀ ਤੋਂ ਕੱਢਵਾ ਦੇਣਗੇ ਅਤੇ ਤੁਹਾਡੀ ਨੂੰਹ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਤੋਂ ਤੰ-ਗ ਆ ਮੇਰੇ ਪਿਤਾ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਦੇਹ ਨੂੰ ਪੋਸਟ ਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਕਾਰਨ ਮੇਰੇ ਪਿਤਾ ਨੇ ਖੁ-ਦ-ਕੁ-ਸ਼ੀ ਕੀਤੀ ਹੈ।
6 ਵਿਅਕਤੀਆਂ ਖਿਲਾਫ ਮਾਮਲਾ ਦਰਜ
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੀਮਾ ਦੇ ਨੱਥਾ ਸਿੰਘ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਜਿਸ ਸਬੰਧੀ ਉਨ੍ਹਾਂ ਨੇ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨ ਦਰਜ ਕਰਕੇ ਖੁ-ਦ-ਕੁ-ਸ਼ੀ ਲਈ ਮਜਬੂਰ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੇਹ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।