ਪੰਜਾਬ ਵਿਚ ਸੈਂਟਰ ਜੇ-ਲ੍ਹ ਗੁਰਦਾਸਪੁਰ ਦੇ ਸਾਹਮਣੇ ਪੈਦਲ ਸੜਕ ਪਾਰ ਕਰ ਰਹੇ 35 ਸਾਲ ਉਮਰ ਨੌਜਵਾਨ ਨੂੰ ਸਕੂਟਰੀ ਸਵਾਰ ਦੋ ਨਾਬਾ-ਲਗ ਨੌਜਵਾਨਾਂ ਨੇ ਟੱ-ਕ-ਰ ਮਾਰ ਦਿੱਤੀ, ਇਸ ਹਾਦਸੇ ਦੌਰਾਨ ਪੈਦਲ ਜਾ ਰਿਹਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਨੌਜਵਾਨ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਵਾਸੀ ਬਾਜਵਾ ਕਲੋਨੀ ਗੁਰਦਾਸਪੁਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜੇਲ੍ਹ ਦੇ ਸਾਹਮਣੇ ਇਕ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਜਦੋਂ ਉਹ ਪ੍ਰਿੰਟਿੰਗ ਪ੍ਰੈਸ ਤੋਂ ਬਾਹਰ ਆ ਕੇ ਵਾਟਰ ਕੂਲਰ ਤੋਂ ਪਾਣੀ ਪੀਣ ਲਈ ਸੜਕ ਪਾਰ ਕਰਨ ਲੱਗਿਆ ਤਾਂ ਇਹ ਹਾਦਸਾ ਵਾਪਰ ਗਿਆ।
ਪ੍ਰਸ਼ਾਸਨ ਤੋਂ ਕੀਤੀ ਇਨਸਾਫ ਦੀ ਮੰਗ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਜਸਕਰਨ ਸਿੰਘ ਦੇ ਭਰਾ ਦਲਜੀਤ ਸਿੰਘ ਅਤੇ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਅੰਮ੍ਰਿਤ ਕੁਮਾਰ ਨੇ ਦੱਸਿਆ ਕਿ ਜਸਕਰਨ ਸਿੰਘ ਪ੍ਰਿੰਟਿੰਗ ਪ੍ਰੈੱਸ ਵਿਚ ਕੰਮ ਕਰਦਾ ਸੀ। ਜਦੋਂ ਉਹ ਜੇਲ ਦੇ ਬਿਲਕੁਲ ਸਾਹਮਣੇ ਪਾਣੀ ਪੀਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਸੜਕ ਉਤੇ ਤੇਜ਼ ਸਪੀਡ ਨਾਲ ਆ ਰਹੇ ਸਕੂਟਰੀ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਟੱ-ਕ-ਰ ਮਾਰ ਦਿੱਤੀ ਅਤੇ ਮੌਕੇ ਤੋਂ ਦੌੜ ਗਏ। ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।
ਦੇਹ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੇ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਰੋਡ ਗੁਰਦਾਸਪੁਰ ਦੇ ਸਾਹਮਣੇ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਨ ਵਾਲੇ ਨੌਜਵਾਨ ਦੀ ਮੌ-ਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਸਕੂਟਰੀ ਸਵਾਰ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਸਕੂਟਰੀ ਸਵਾਰ ਦੋਸ਼ੀ ਨੌਜਵਾਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।