ਵਿਦੇਸ਼ੀ ਧਰਤੀ ਕੈਨੇਡਾ ਤੋਂ ਇੱਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਇਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 3 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਰਤਾਜ ਸਿੰਘ ਢਿੱਲੋਂ ਉਮਰ 21 ਸਾਲ ਵਾਸੀ ਪਿੰਡ ਦੇਊ ਜ਼ਿਲ੍ਹਾ ਤਰਨਤਾਰਨ (ਪੰਜਾਬ) ਦੇ ਰੂਪ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਸਰਤਾਜ ਸਿੰਘ ਢਿੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਰਹਿ ਰਿਹਾ। ਇਹ ਨੌਜਵਾਨ ਅਜੇ ਕੁਮਾਰਾ (ਅਣ-ਵਿਆਹਿਆ) ਸੀ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸਰਤਾਜ ਸਿੰਘ ਢਿੱਲੋਂ 3 ਮਹੀਨੇ ਪਹਿਲਾਂ ਹੀ ਵਿਦੇਸ਼ (ਕੈਨੇਡਾ) ਵਿਚ ਗਿਆ ਸੀ। ਨੌਜਵਾਨ ਦੀ ਮੌ-ਤ ਦੀ ਦੁੱਖ-ਦਾਈ ਸੂਚਨਾ ਜਿਵੇਂ ਹੀ ਪਿੰਡ ਵਿਚ ਪਹੁੰਚੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਲੜਕਾ ਘਰ ਦੇ ਹਾ-ਲਾ-ਤ ਸੁਧਾਰਨ ਦੇ ਲਈ ਵਿਦੇਸ਼ ਗਿਆ ਸੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਦੋਂ ਸਰਤਾਜ ਸਿੰਘ ਆਪਣੇ ਦੋਸਤਾਂ ਨਾਲ ਘੁੰਮਣ ਲਈ ਕਾਲਜ ਤੋਂ ਘਰ ਆ ਰਿਹਾ ਸੀ ਤਾਂ ਤੇਜ਼ ਹਨੇਰੀ (ਤੁਫਾਨ) ਵਿੱਚ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਚਲੀ ਗਈ। ਜਿਸ ਕਾਰਨ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਕਾਰ ਦੀ ਆਹਮੋ-ਸਾਹਮਣੇ ਦੀ ਟੱ-ਕ-ਰ ਹੋ ਗਈ। ਇਸ ਦੁ-ਖ-ਦ ਹਾਦਸੇ ਵਿਚ ਸਰਤਾਜ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਪਿੰਡ ਦੇਊ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਅਤੇ ਉਸ ਦਾ ਜੱਦੀ ਪਿੰਡ ਵਿਚ ਅੰਤਿਮ ਸਸਕਾਰ ਕੀਤਾ ਜਾ ਸਕੇ।