ਜ਼ਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਜਿਸ ਕਾਰਨ ਵਿਧਵਾ ਮਾਂ ਉਤੇ ਦੁੱਖਾਂ ਦਾ ਪਹਾੜ ਟੁੱ-ਟ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚੇ ਦੇ ਲੜਕੇ ਤੇਜਵੀਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਭਰਾ ਸਤਿੰਦਰ ਸਿੰਘ ਉਮਰ 23 ਸਾਲ S/O ਦਲਬੀਰ ਸਿੰਘ ਆਪਣੇ ਚੰਗੇ ਭਵਿੱਖ ਅਤੇ ਰੁਜ਼ਗਾਰ ਲਈ ਇੱਕ ਸਾਲ ਪਹਿਲਾਂ 5 ਅਪ੍ਰੈਲ, 2023 ਨੂੰ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ।
ਭਰਾ ਨੇ ਦੱਸਿਆ ਕਿ ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ। ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ ਉਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌ-ਰਾ ਪੈਣ ਨਾਲ ਮੌ-ਤ ਹੋ ਗਈ ਹੈ। ਤੇਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਪੜ੍ਹਾਈ ਕਰਨ ਤੋਂ ਬਾਅਦ ਕੰਪਿਊਟਰ ਦਾ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ।
ਦੇਹ ਨੂੰ ਭਾਰਤ (ਪੰਜਾਬ) ਭੇਜਣ ਦੀ ਅਪੀਲ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌ-ਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਦੀ ਮੌ-ਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਹੈ ਅਤੇ ਉਹ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਪਰਿਵਾਰਕ ਮੈਂਬਰਾਂ ਵਲੋਂ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਗਈ ਹੈ।