ਘਰੇਲੂ ਕਲੇਸ਼ ਦੌਰਾਨ, ਛੋਟੇ ਨੇ ਵੱਡੇ ਭਾਈ ਉਤੇ ਕੀਤਾ ਵਾਰ, ਜਖਮੀਂ ਭਰਾ ਨੇ ਮੌਕੇ ਤੇ ਹੀ ਤੋੜਿਆ ਦਮ, ਮ੍ਰਿਤਕ ਦੀ ਪਤਨੀ ਨੇ ਦਿੱਤੇ ਇਹ ਬਿਆਨ

Punjab

ਜਿਲ੍ਹਾ ਬਰਨਾਲਾ (ਪੰਜਾਬ) ਵਿਚ ਇਕ ਨ-ਸ਼ੇ ਦੇ ਆਦੀ ਭਰਾ ਨੇ ਆਪਣੇ ਵੱਡੇ ਭਰਾ ਦਾ ਕ-ਤ-ਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਪਿੰਡ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਦੋਸ਼ੀ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਝ-ਗ-ੜਾ ਰਹਿੰਦਾ ਸੀ। ਦੋਸ਼ੀ ਨੇ ਬੀਤੀ ਰਾਤ ਆਪਣੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕਸ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ। ਜਿਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੇਹ ਨੂੰ ਪੋਸਟ ਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਦੋਸ਼ੀ ਸ਼-ਰਾ-ਬ ਪੀਣ ਦਾ ਹੈ, ਆਦੀ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਉਰ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਅਤੇ ਉਹ ਉਸ ਦੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼-ਰਾ-ਬ ਦਾ ਆਦੀ ਹੈ ਅਤੇ ਸ਼-ਰਾ-ਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝ-ਗ-ੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨ-ਸ਼ੇ ਦੇ ਹਾਲ ਵਿੱਚ ਉਸ ਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝ-ਗ-ੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹ-ਮ-ਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਜਾਂਚ ਵਿੱਚ ਜੁਟੀ ਪੁਲਿਸ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸ. ਐਚ. ਓ. ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨ-ਸ਼ੇ ਆਦਿ ਵਿੱਚ ਸੀ, ਇਸ ਬਾਰੇ ਵੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *