ਪੰਜਾਬ ਵਿਚ ਗੜ੍ਹਸ਼ੰਕਰ ਤੋਂ ਨੰਗਲ ਰੋਡ ਉਤੇ ਇਕ ਦੁਖ-ਦਾਈ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਮਾਪਿਆਂ ਦੇ ਇਕ-ਲੌਤੇ ਪੁੱਤਰ ਦੀ ਮੌ-ਤ ਹੋ ਗਈ, ਜਦੋਂ ਕਿ ਉਸ ਦਾ ਚਚੇਰਾ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਰਮਨਜੀਤ ਸਿੰਘ ਉਮਰ 19 ਸਾਲ ਪੁੱਤਰ ਬਲਵੀਰ ਸਿੰਘ ਅਤੇ ਨਰਿੰਦਰ ਸਿੰਘ ਉਮਰ 18 ਸਾਲ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ ਆਪਣੇ ਮੋਟਰਸਾਈਕਲ ਪੀਬੀ 24 ਡੀ 5725 ਉਤੇ ਸਵਾਰ ਹੋਕੇ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰੀਖਿਆ ਦੇਣ ਲਈ ਜਾ ਰਹੇ ਸਨ।
ਜਦੋਂ ਉਹ ਪਿੰਡ ਗੜ੍ਹੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਬੋਲੈਰੋ ਗੱਡੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੇ ਹਰਮਨਜੀਤ ਸਿੰਘ ਉਮਰ 19 ਦੀ ਮੌ-ਤ ਹੋ ਗਈ ਜਦੋਂ ਕਿ ਮੋਟਰਸਾਈਕਲ ਚਲਾ ਰਿਹਾ ਨਰਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ। ਇੱਥੇ ਉਸ ਨੂੰ ਬਿਹਤਰ ਇਲਾਜ ਲਈ ਨਵਾਂਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹਰਮਨਜੀਤ ਸਿੰਘ ਦੋ ਭੈਣਾਂ ਦਾ ਭਰਾ ਸੀ ਅਤੇ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਇਸ ਦੇ ਨਾਲ ਹੀ ਜ਼ਖਮੀ ਨਰਿੰਦਰ ਸਿੰਘ ਵੀ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਖ਼ਾਲਸਾ ਕਾਲਜ ਵਿੱਚ ਕਾਲਜ ਸਟਾਫ਼ ਅਤੇ ਵਿਦਿਆਰਥੀ ਸਦਮੇ ਵਿੱਚ ਦੇਖੇ ਗਏ। ਕਾਲਜ ਸਟਾਫ਼ ਵਲੋਂ ਮ੍ਰਿਤਕ ਹਰਮਨਜੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਨਰਿੰਦਰ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਗਈ ਅਤੇ ਕਾਲਜ ਵਿੱਚ ਛੁੱਟੀ ਕਰ ਦਿੱਤੀ ਗਈ।