ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ, ਘਰ ਵਿਚ ਵਾਪਰਿਆ ਹਾਦਸਾ, ਚਲਦੇ ਇਲਾਜ ਦੌਰਾਨ ਤੋੜਿਆ ਦਮ, ਪਰਿਵਾਰ ਸਦਮੇ ਵਿਚ

Punjab

ਪੰਜਾਬ ਸੂਬੇ ਦੇ ਜਿਆਦਾਤਰ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾ ਰਹੇ ਹਨ। ਵਿਦੇਸ਼ ਵਿਚ ਆਪਣੇ ਕੰਮ ਜਾਂ ਸਫਰ ਦੌਰਾਨ ਕੁਝ ਨੌਜਵਾਨ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਹੁਣ ਅਜਿਹੀ ਹੀ ਇੱਕ ਹੋਰ ਦਰਦ-ਨਾਕ ਘਟਨਾ ਸਾਹਮਣੇ ਆਈ ਹੈ, ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋ ਦੇ ਰਹਿਣ ਵਾਲੇ ਅਤੇ ਇਸ ਸਮੇਂ ਨਿਊਜ਼ੀਲੈਂਡ ਵਿੱਚ ਬਤੌਰ ਵਿਦਿਆਰਥੀ ਵੀਜੇ ਰਹਿ ਰਹੇ ਨੌਜਵਾਨ ਦੀ ਲੰਬੇ ਇਲਾਜ ਦੌਰਾਨ ਮੌ-ਤ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ ।

ਇਸ ਮਾਮਲੇ ਸਬੰਧੀ ਪਿੰਡ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਲੜਕਾ 2013 ਵਿੱਚ ਵਿਦਿਆਰਥੀ ਵੀਜੇ ਉਤੇ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਸ ਨੇ ਸਖ਼ਤ ਮਿਹਨਤ ਅਤੇ ਪੜ੍ਹਾਈ ਕੀਤੀ। ਕਰੀਬ 10 ਸਾਲਾਂ ਬਾਅਦ ਉਸ ਨੂੰ ਨਿਊਜ਼ੀਲੈਂਡ ਦਾ ਸਥਾਈ ਨਿਵਾਸੀ ਹੋਣ ਦਾ ਨਾਗਰਿਕਤਾ ਦਸਤਾਵੇਜ਼ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਮਨਦੀਪ ਸਿੰਘ ਦੇ ਹਾਲ ਹੀ ਵਿਚ ਨਿਊਜ਼ੀਲੈਂਡ ਸਥਿਤ ਆਪਣੇ ਘਰ ਵਿਚ ਤਿਲਕਣ ਕਾਰਨ ਸਿਰ ਉਤੇ ਸੱ-ਟ ਲੱਗ ਗਈ ਸੀ ਅਤੇ ਉਸ ਦੀ ਤਬੀਅਤ ਵਿਗੜਨ ਲੱਗੀ ਸੀ, ਜਿਸ ਕਾਰਨ ਉਸ ਨੂੰ ਨਿਊਜ਼ੀਲੈਂਡ ਦੇ ਵੈਲਿੰਗਟਨ ਦੇ ਖੇਤਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਉਥੋਂ ਦੇ ਡਾਕਟਰਾਂ ਨੇ ਦੱਸਿਆ ਹੈ ਕਿ ਸੱ-ਟ ਕਾਰਨ ਮਨਦੀਪ ਸਿੰਘ ਦੇ ਸਿਰ ਵਿਚ ਖੂਨ ਦਾ ਥੱਕਾ ਬਣ ਗਿਆ ਸੀ ਅਤੇ ਉਹ ਇਸ ਬੀਮਾਰੀ ਦਾ ਇਲਾਜ ਕਰਵਾ ਰਿਹਾ ਸੀ, ਪਰ 4 ਅਪ੍ਰੈਲ ਨੂੰ ਮਨਦੀਪ ਸਿੰਘ ਦੀ ਮੌ-ਤ ਹੋ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਜ ਦੌਰਾਨ ਮਨਦੀਪ ਸਿੰਘ ਦੀ ਅਚਾ-ਨਕ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਿਆ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਨਦੀਪ ਸਿੰਘ ਦੀ ਦੇਹ ਨੂੰ ਪਿੰਡ ਪਹੁੰਚਾਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *