ਪੰਜਾਬ ਵਿਚ ਜ਼ਿਲ੍ਹਾ ਫਾਜਿਲਕਾ, ਜ਼ੀਰਾ ਦੇ ਮੱਖੂ ਕਸਬੇ ਨੇੜੇ ਪਿੰਡ ਲਹਿਰਾ ਬੇਟ ਨੇੜੇ ਕਾਰ ਅਤੇ ਮੋਟਰਸਾਈਕਲ ਦਾ ਦੁਖ-ਦਾਈ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪਿਓ ਅਤੇ ਪੁੱਤਰ ਦੋਵਾਂ ਦੀ ਮੌ-ਤ ਹੋ ਗਈ ਹੈ। ਦੋਵਾਂ ਦੀਆਂ ਦੇਹਾਂ ਨੂੰ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜੀਰਾ ਵਿਖੇ ਲਿਆਂਦਾ ਗਿਆ। ਮ੍ਰਿਤਕਾਂ ਦੀ ਪਹਿਚਾਣ ਬਲਵਿੰਦਰ ਸਿੰਘ ਉਮਰ 40 ਸਾਲ ਪੁੱਤਰ ਮਹਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਉਮਰ 18 ਸਾਲ ਪੁੱਤਰ ਬਲਵਿੰਦਰ ਸਿੰਘ ਪਿੰਡ ਬੂਲੇ ਤਹਿਸੀਲ ਜੀਰਾ ਦੇ ਰੂਪ ਵਜੋਂ ਹੋਈ ਹੈ।
ਸਿਵਲ ਹਸਪਤਾਲ ਜੀਰਾ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਛਿੰਦਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਬੂਲੇ ਨੇ ਦੱਸਿਆ ਹੈ ਕਿ ਦੋਵੇਂ ਪਿਓ ਅਤੇ ਪੁੱਤਰ ਆਪਣੇ ਮੋਟਰਸਾਈਕਲ ਉਤੇ ਸਵਾਰ ਹੋਕੇ ਪਿੰਡ ਬੂਲੇ ਤੋਂ ਪੱਟੀ ਨੂੰ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਮੋਟਰਸਾਈਕਲ ਮੋਗਾ ਤੋਂ ਮੱਖੂ ਰੋਡ ਉਤੇ ਸਥਿਤ ਪਿੰਡ ਪੀਰ ਮੁਹੰਮਦ ਲੰਘੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰ-ਦਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਬਰ-ਦਸਤ ਸੀ ਕਿ ਮੋਟਰਸਾਈਕਲ ਸਵਾਰ ਪਿਓ ਅਤੇ ਪੁੱਤਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੀਰ ਮੁਹੰਮਦ ਦੇ ਨਜ਼ਦੀਕ ਸਥਿਤ ਟੋਲ ਪਲਾਜ਼ਾ ਤੋਂ ਇੱਕ ਐਂਬੂਲੈਂਸ ਇੱਕ ਦੇਹ ਨੂੰ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੀ ਅਤੇ ਕਰੀਬ ਇੱਕ ਘੰਟੇ ਬਾਅਦ ਦੂਸਰੀ ਦੇਹ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਦੇਹਾਂ ਨੂੰ ਪੋਸਟ ਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ।