ਜਿਲ੍ਹਾ ਮੁਕਤਸਰ ਸਾਹਿਬ (ਪੰਜਾਬ) ਵਿਚ ਇਕ ਬਹੁਤ ਹੀ ਦੁੱਖ-ਦਾਈ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌ-ਤ ਹੋ ਗਈ, ਜਦੋਂ ਕਿ 1 ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਹਲਕਾ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਵਿੱਚ ਸ਼ੁੱਕਰਵਾਰ ਸਵੇਰੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ਵਿੱਚ ਦੋ ਪਰਿਵਾਰ ਸਵਾਰ ਸਨ।
ਇਸ ਦੌਰਾਨ ਮ੍ਰਿਤਕ ਹੋਏ ਲੋਕਾਂ ਦੀ ਪਹਿਚਾਣ ਦਰਸ਼ਨ ਸਿੰਘ ਢਿੱਲੋਂ ਉਮਰ 66 ਸਾਲ ਉਸ ਦੀ ਪਤਨੀ ਜਸਵਿੰਦਰ ਕੌਰ ਢਿੱਲੋਂ ਉਮਰ 65 ਸਾਲ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਉਮਰ 44 ਸਾਲ ਅਤੇ ਜਸਕਰਨ ਸਿੰਘ ਸਿੱਧੂ ਉਮਰ 42 ਸਾਲ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਰੂਪ ਵਜੋਂ ਹੋਈ ਹੈ। ਇਸ ਕਾਰ ਹਾਦਸੇ ਵਿੱਚ ਜਸਕਰਨ ਸਿੰਘ ਸਿੱਧੂ ਦੀ ਪਤਨੀ ਦੀ ਲੱ-ਤ ਟੁੱ-ਟ ਗਈ ਹੈ। ਉਹ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਗੱਡੀ ਤੇਜ਼ ਸਪੀਡ ਸੀ ਨਹੀਂ ਹੋਈ ਕਾਬੂ
ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸਵਾਰ ਪੰਜ ਵਿਅਕਤੀ ਬਠਿੰਡਾ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਾਪਸ ਮੁਕਤਸਰ ਸਾਹਿਬ ਜਾ ਰਹੇ ਸਨ। ਚਸ਼ਮਦੀਦਾਂ ਅਨੁਸਾਰ ਪਿੰਡ ਬੁੱਟਰ ਸ਼ਰੀਹ ਨੇੜੇ ਕਾਰ ਤੇਜ਼ ਸਪੀਡ ਕਾਰਨ ਆਪਣਾ ਸੰਤੁਲਨ ਗੁਆ ਬੈਠੀ। ਜਿਸ ਤੋਂ ਬਾਅਦ ਕਾਰ ਸਿੱਧੀ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਗੱਡੀ ਅੰਦਰ ਵੱਲ ਨੂੰ ਚਿਪਕ ਗਈ। ਜਿਸ ਕਾਰਨ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਵਿਅਕਤੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਹਾਲਾਂਕਿ ਕਾਰ ਦੇ ਏਅਰ ਬੈਗ ਖੁੱਲ੍ਹ ਗਏ ਸਨ ਪਰ ਫਿਰ ਵੀ ਜਾ-ਨ ਨਹੀਂ ਬਚ ਸਕੀ।
ਮ੍ਰਿਤਕ ਪੁੱਤਰ ਦਾ ਪਰਿਵਾਰ ਰਹਿੰਦਾ ਹੈ ਵਿਦੇਸ਼
ਇਸ ਘ-ਟ-ਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਮ੍ਰਿਤਕ ਦਰਸ਼ਨ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਗੋਪੀ ਵਿਦੇਸ਼ ਵਿੱਚ ਰਹਿ ਰਿਹਾ ਸੀ। ਉਹ ਪਰਿਵਾਰ ਨੂੰ ਮਿਲਣ ਆਇਆ ਹੋਇਆ ਸੀ। ਗੁਰਪ੍ਰੀਤ ਸਿੰਘ ਗੋਪੀ ਦੀ ਪਤਨੀ ਅਤੇ ਜੁਆਕ ਅਜੇ ਵੀ ਵਿਦੇਸ਼ ਵਿੱਚ ਹਨ।
ਔਰਤ ਦਾ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਇਲਾਜ
ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਨੇੜੇ ਦੇ ਲੋਕ ਮੌਕੇ ਉਤੇ ਪਹੁੰਚ ਗਏ। ਜਿਨ੍ਹਾਂ ਵਲੋਂ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਤਿੰਨਾਂ ਨੂੰ ਜ਼ਖਮੀ ਹਾਲ ਵਿਚ ਹਸਪਤਾਲ ਲਿਜਾਇਆ ਗਿਆ। ਜਸਵਿੰਦਰ ਕੌਰ ਅਤੇ ਦਰਸ਼ਨ ਸਿੰਘ ਵੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਗਏ। ਜਦੋਂ ਕਿ ਜਸਕਰਨ ਸਿੰਘ ਦੀ ਪਤਨੀ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।