ਜਿਲ੍ਹਾ ਕਪੂਰਥਲਾ (ਪੰਜਾਬ) ਦੇ ਆਰ. ਸੀ. ਐਫ. ਕੈਂਪਸ ਵਿੱਚ ਅਪਾ-ਹਜ ਜੁਆਕਾਂ ਦੇ ਜੈਕ ਐਂਡ ਜਿਲ ਸਕੂਲ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਮਹਿਲਾ ਅਧਿਆਪਕ ਦੀ ਦੇਹ ਉਸ ਦੇ ਕਮਰੇ ਵਿੱਚ ਸ਼ੱ-ਕੀ ਹਾਲ ਵਿੱਚ ਲ-ਟ-ਕ-ਦੀ ਮਿਲੀ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਉਤੇ ਪਹੁੰਚੇ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਅਧਿਆਪਕ ਦੀ ਪਹਿਚਾਣ ਰਮਨਦੀਪ ਕੌਰ ਉਮਰ 32 ਸਾਲ ਵਾਸੀ ਪਿੰਡ ਨੇਸਰਾ ਦਸੂਹਾ ਦੇ ਰੂਪ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਿੰਸੀਪਲ ਅਤੇ ਚੌਕੀਦਾਰ ਉਤੇ ਉਸ ਨੂੰ ਤੰ-ਗ, ਪ੍ਰੇ-ਸ਼ਾ-ਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰਕੇ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਹਿਲਾ ਕੇਅਰਟੇਕਰ ਨੇ ਦੇਖੀ ਦੇਹ ਅਤੇ ਸੂਚਨਾ ਦਿੱਤੀ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਕਮਰੇ ਵਿੱਚ ਲ-ਟ-ਕ-ਦੀ ਦੇਹ ਪਹਿਲੀ ਵਾਰ ਮਹਿਲਾ ਕੇਅਰਟੇਕਰ ਵਲੋਂ ਦੇਖੀ ਗਈ ਸੀ। ਜਿਸ ਤੋਂ ਬਾਅਦ ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਇਸ ਮਾਮਲੇ ਦੀ ਸੂਚਨਾ ਦਿੱਤੀ। ਇਸ ਘ-ਟ-ਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀ. ਐੱਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ ਉਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕੀਤੀ। ਬਾਅਦ ਵਿਚ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭੇਜਿਆ ਗਿਆ। ਇਸ ਮਾਮਲੇ ਦੀ ਤਫਤੀਸ਼ ਕਰਦਿਆਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ।
4 ਸਾਲਾਂ ਤੋਂ ਸੀ ਸਕੂਲ ਵਿੱਚ ਅਧਿਆਪਕ
ਇਸ ਮਾਮਲੇ ਵਿਚ ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਧੀ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਦੀ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਾਮ ਉਨ੍ਹਾਂ ਨੂੰ ਪੁਲਿਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਲੜਕੀ ਨੇ ਖੁ-ਦ-ਕੁ-ਸ਼ੀ ਕਰ ਲਈ ਹੈ।
ਡੀ. ਐਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਲੜਕੀ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ ਤੇ ਧਾਰਾ 306 ਦੇ ਤਹਿਤ ਕਾਰ-ਵਾਈ ਕੀਤੀ ਜਾ ਰਹੀ ਹੈ।