ਜਿਲ੍ਹਾ ਕਪੂਰਥਲਾ (ਪੰਜਾਬ) ਦੇ ਪਿੰਡ ਸੈਫਲਾਬਾਦ ਵਿਚ ਦੋ ਭਰਾਵਾਂ ਵੱਲੋਂ ਆਪਣੇ ਮਾਮੇ ਦਾ ਬੇ-ਰ-ਹਿ-ਮੀ ਨਾਲ ਕ-ਤ-ਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋਸ਼ੀਆਂ ਨੇ ਕਿਸੇ ਤੇ-ਜ਼-ਧਾ-ਰ ਚੀਜ ਨਾਲ ਇੰਨੇ ਵਾਰ ਕੀਤੇ ਕਿ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਇਸ ਦੇ ਨਾਲ ਹੀ ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਦੋ ਔਰਤਾਂ ਸਮੇਤ 4 ਦੋਸ਼ੀਆਂ ਖਿਲਾਫ ਵੱਖੋ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਮੁੱਖ ਦੋਸ਼ੀ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂ ਕਿ ਮੁੱਖ ਦੋਸ਼ੀ ਸਮੇਤ ਤਿੰਨ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਗੁਰਮੁਖ ਸਿੰਘ ਵਾਸੀ ਪਿੰਡ ਸੈਫਲਾਬਾਦ ਦੇ ਰੂਪ ਵਜੋਂ ਹੋਈ ਹੈ।
10 ਅਪ੍ਰੈਲ ਦੀ ਰਾਤ ਨੂੰ ਵਾਪਰੀ ਘ-ਟ-ਨਾ
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਲੜਕੇ ਮਨਜੀਤ ਸਿੰਘ ਨੇ ਦੱਸਿਆ ਕਿ 10 ਅਪ੍ਰੈਲ ਦੀ ਰਾਤ ਨੂੰ ਕਰੀਬ 10 ਵਜੇ ਉਹ ਆਪਣੇ ਪਿਤਾ ਗੁਰਮੁੱਖ ਸਿੰਘ ਅਤੇ ਉਸ ਦੀ ਮਾਸੀ ਦੇ ਲੜਕੇ ਜਤਿੰਦਰ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਵਰਿਆ ਥਾਣਾ ਮੱਖੂ, ਫਿਰੋਜ਼ਪੁਰ ਨਾਲ, ਤਿੰਨੋਂ ਪਿੰਡ ਉਚਾ ਤੋਂ ਆਪਣੇ ਪਿੰਡ ਸੈਫ਼ਲਾਬਾਦ ਨੂੰ ਜਾ ਰਹੇ ਸਨ।
ਪਿਤਾ ਨੂੰ ਅੰਦਰ ਖਿੱਚ ਕੇ ਲੈ ਗਏ ਦੋਸੀ
ਅੱਗੇ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਭੂਆ ਕੁਲਦੀਪ ਕੌਰ ਦੇ ਘਰ ਕੋਲ ਪਹੁੰਚੇ ਤਾਂ ਉਸ ਦੀ ਭੂਆ ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ, ਕਾਰਜ ਸਿੰਘ, ਗੁਰਪ੍ਰੀਤ ਸਿੰਘ ਅਤੇ ਸੋਨੀਆ ਘਰ ਦੇ ਬਾਹਰ ਖੜ੍ਹੇ ਸਨ। ਜਿਨ੍ਹਾਂ ਨੇ ਸਾਨੂੰ ਰਸਤੇ ਵਿੱਚ ਘੇਰ ਲਿਆ ਅਤੇ ਉਸ ਦੇ ਪਿਤਾ ਗੁਰਮੁੱਖ ਸਿੰਘ ਨੂੰ ਘਰ ਦੇ ਅੰਦਰ ਘਸੀਟ ਕੇ ਲੈ ਗਏ।
ਪੁੱਤ ਨੇ ਕਿਹਾ- ਪਿਤਾ ਦੇ ਸਿਰ ਉਤੇ ਕੀਤਾ ਵਾਰ
ਉਹ ਵੀ ਆਪਣੇ ਪਿਤਾ ਨੂੰ ਛੁਡਾਉਣ ਲਈ ਉਨ੍ਹਾਂ ਦੇ ਪਿਛੇ ਅੰਦਰ ਚਲੇ ਗਏ। ਉਕਤ ਵਿਅਕਤੀਆਂ ਨੇ ਆਪਣੇ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ ਪਰ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਪਿਤਾ ਨੂੰ ਛੁਡਾਉਣ ਲਈ ਅੰਦਰ ਚਲੇ ਗਏ। ਪਿਤਾ ਉਕਤ ਵਿਅਕਤੀਆਂ ਦਾ ਵਿਰੋਧ ਕਰ ਰਿਹਾ ਸੀ। ਫਿਰ ਗੁਰਪ੍ਰੀਤ ਸਿੰਘ ਨੇ ਕਮਰੇ ਵਿਚੋਂ ਦਾ-ਤ-ਰ ਚੁੱਕ ਕੇ ਤੁਰੰਤ ਉਸ ਦੇ ਪਿਤਾ ਦੇ ਸਿਰ ਉਤੇ ਵਾਰ ਕਰ ਦਿੱਤਾ। ਜਿਸ ਕਾਰਨ ਉਸ ਦਾ ਕਾਫੀ ਖੂ-ਨ ਵਹਿ ਗਿਆ ਅਤੇ ਉਹ ਫਰਸ਼ ਉਤੇ ਡਿੱ-ਗ ਪਿਆ।
ਇਸ ਤੋਂ ਬਾਅਦ ਜਖਮੀਂ ਗੁਰਮੁਖ ਸਿੰਘ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਿਥੋਂ ਡਾਕਟਰਾਂ ਨੇ ਉਸ ਗੰਭੀਰ ਹਾਲ ਦੇਖ ਕੇ ਅੰਮ੍ਰਿਤਸਰ ਗੁਰੂ ਨਾਨਕ ਮਿਸ਼ਨ ਹਸਪਤਾਲ ਭੇਜ ਦਿੱਤਾ। ਜਿਥੇ 12 ਅਪ੍ਰੈਲ ਨੂੰ ਉਸ ਨੇ ਦਮ ਤੋੜ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਫਸਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੁਖ ਸਿੰਘ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਜ ਸਿੰਘ, ਕੁਲਦੀਪ ਕੌਰ ਪਤਨੀ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਸੋਨੀਆ ਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਸੈਫਲਾਬਾਦ ਥਾਣਾ ਫੱਤੂਢੀਂਗਾ ਜਿਲ੍ਹਾ ਕਪੂਰਥਲਾ ਦੇ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰਕੇ ਦੋਸ਼ੀ ਕਾਰਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕ-ਤ-ਲ ਰੰਜਿਸ਼ ਕਾਰਨ ਕੀਤਾ ਗਿਆ ਹੈ।