ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਦੇ ਇੱਕ ਨੌਜਵਾਨ ਦਾ ਸਿਰਫ਼ 200 ਰੁਪਏ ਦੇ ਲਈ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਡੇਰਾ ਬਾਬਾ ਨਾਨਕ ਦੇ ਬਾਹਰ ਧਰਨਾ ਦੇ ਕੇ ਕਾ-ਤ-ਲਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਉਮਰ ਕਰੀਬ 34 ਸਾਲ ਪਿੰਡ ਜੋੜੀਆਂ ਕਲਾਂ ਦੇ ਰਹਿਣ ਵਾਲੇ ਵਜੋਂ ਹੋਈ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਲੰਧਰ ਦੇ ਇੱਕ ਢਾਬੇ ਉਤੇ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਸੋਨੀਆ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਡੂ ਮਸੀਹ ਢਾਬੇ ਤੋਂ ਛੁੱਟੀ ਲੈ ਕੇ ਘਰ ਪਰਤਿਆ ਸੀ। ਵੀਰਵਾਰ ਸ਼ਾਮ ਨੂੰ ਉਹ ਆਪਣੇ ਦੋਸਤ ਸੁੱਖਾ ਮਸੀਹ ਨਾਲ ਪਿੰਡ ਹਰੂਵਾਲ ਵਿਖੇ ਸ਼-ਰਾ-ਬ ਪੀਣ ਗਿਆ ਸੀ। ਇਸ ਦੌਰਾਨ ਕੋਡੂ ਮਸੀਹ ਦਾ ਸ਼-ਰਾ-ਬ ਵੇਚਣ ਵਾਲਿਆਂ ਨਾਲ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝ-ਗ-ੜਾ ਹੋ ਗਿਆ।
ਤਿੱਖੀ ਚੀਜ ਨਾਲ ਕੀਤਾ ਵਾਰ
ਕੋਡੂ ਮਸੀਹ ਦੀ ਪਤਨੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਤੀ ਉਤੇ ਕਿਸੇ ਤਿੱਖੀ ਚੀਜ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ। ਬਾਅਦ ਵਿੱਚ ਉਸ ਦੀ ਦੇਹ ਨੂੰ ਨਾਲੇ ਵਿੱਚ ਸੁੱ-ਟ ਦਿੱਤਾ ਗਿਆ। ਕੋਡੂ ਮਸੀਹ ਦੀ ਮੌ-ਤ ਦੀ ਸੂਚਨਾ ਉਸ ਦੇ ਦੋਸਤ ਸੁੱਖਾ ਮਸੀਹ ਨੇ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਵਾਉਣ ਲਈ ਥਾਣੇ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਵਲੋਂ ਡੀ. ਸੀ. ਗੁਰਦਾਸਪੁਰ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਕੋਡੂ ਮਸੀਹ ਦਾ ਕ-ਤ-ਲ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਸਬੰਧੀ ਜਦੋਂ ਐਸ. ਐਚ. ਓ. ਜਸਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।