ਪੰਜਾਬ ਸੂਬੇ ਦੇ ਬਟਾਲਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਇਮੀਗ੍ਰੇਸ਼ਨ ਦਫਤਰ ਵਿਚ ਕੰਮ ਕਰਨ ਵਾਲੇ ਨੌਜਵਾਨ ਨੇ ਆਪਣੇ ਘਰ ਵਿਚ ਪੱ-ਖੇ ਨਾਲ ਫਾ-ਹਾ, ਲਾ ਖੁ-ਦ-ਕੁ-ਸ਼ੀ ਕਰ ਲਈ ਹੈ, ਜਦੋਂ ਕਿ ਕੁਝ ਸਮਾਂ ਪਹਿਲਾਂ ਹੀ ਮ੍ਰਿਤਕ ਨੇ ਆਪਣੀ ਮਾਂ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ ਸਨ। ਪਰਿਵਾਰ ਦਾ ਦੋਸ਼ ਹੈ ਕਿ ਦਫਤਰ ਦਾ ਸਟਾਫ ਉਸ ਨੂੰ ਧ-ਮ-ਕਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਨੇ ਇਹ ਕ-ਦ-ਮ ਚੁੱਕਿਆ। ਪੁਲਿਸ ਨੇ ਨੌਜਵਾਨ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਾਜਕੁਮਾਰ ਉਮਰ ਕਰੀਬ 27 ਸਾਲ ਦੀ ਮਾਂ ਇੰਦੂ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਪਿਛਲੇ ਕੁਝ ਸਮੇਂ ਤੋਂ ਬਟਾਲਾ ਸਥਿਤ ਇਕ ਇਮੀਗ੍ਰੇਸ਼ਨ ਦਫਤਰ ਵਿਚ ਕੰਮ ਕਰਦਾ ਸੀ। ਮ੍ਰਿਤਕ ਰਾਜਕੁਮਾਰ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਨੂੰ ਦੱਸਿਆ ਸੀ ਕਿ ਦਫਤਰ ਦੇ ਲੋਕ ਉਸ ਨੂੰ ਕਿਸੇ ਗੱਲ ਨੂੰ ਲੈ ਕੇ ਪ੍ਰੇ-ਸ਼ਾ-ਨ ਕਰ ਰਹੇ ਹਨ ਅਤੇ ਧ-ਮ-ਕੀ ਦੇ ਰਹੇ ਹਨ।
ਖੁ-ਦ-ਕੁ-ਸ਼ੀ ਕਰਨ ਤੋਂ ਪਹਿਲਾਂ ਮਾਂ ਨਾਲ ਕੀਤੀ ਸੀ ਗੱਲਬਾਤ
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਕਰੀਬ ਸਾਢੇ ਛੇ ਵਜੇ ਉਹ ਆਪਣੀ ਡਿਊਟੀ ਉਤੇ ਆਈ ਅਤੇ ਕਰੀਬ ਸਾਢੇ ਅੱਠ ਵਜੇ ਉਸ ਦੇ ਪੁੱਤਰ ਰਾਜਕੁਮਾਰ ਨੇ ਉਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਮਾਂ, ਮੈਂ ਜ਼ਿੰਦਗੀ ਵਿੱਚ ਅੱਜ ਤੱਕ ਜੋ ਵੀ ਗਲਤੀਆਂ ਕੀਤੀਆਂ ਹਨ, ਉਨ੍ਹਾਂ ਨੂੰ ਮਾਫ ਕਰ ਦੇਣਾ ਅਤੇ ਹੁਣ ਮੈਂ ਭਵਿੱਖ ਵਿੱਚ ਕੋਈ ਗਲਤੀ ਨਹੀਂ ਕਰਾਂਗਾ। ਮਾਂ ਨੇ ਦੱਸਿਆ ਕਿ ਇਹ ਕਹਿਣ ਤੋਂ ਬਾਅਦ ਰਾਜਕੁਮਾਰ ਨੇ ਫੋਨ ਕੱਟ ਦਿੱਤਾ, ਜਿਸ ਤੋਂ ਉਸ ਨੂੰ ਸ਼ੱ-ਕ ਹੋਇਆ। ਇਸ ਤੋਂ ਬਾਅਦ ਜਦੋਂ ਉਹ ਘਰ ਆਈ ਤਾਂ ਉਸ ਨੇ ਰਾਜਕੁਮਾਰ ਨੂੰ ਪੱ-ਖੇ ਨਾਲ ਲ-ਟ-ਕ ਰਿਹਾ ਦੇਖਿਆ।
ਦਫਤਰ ਦੇ ਲੋਕਾਂ ਨੇ ਕੀਤਾ ਪ੍ਰੇ-ਸ਼ਾ-ਨ
ਮ੍ਰਿਤਕ ਦੇ ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਖੁ-ਦ-ਕੁ-ਸ਼ੀ ਪਿਛੇ ਦਫਤਰ ਦੇ ਲੋਕ ਹਨ, ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨਸਾਫ਼ ਦਿੱਤਾ ਜਾਵੇ। ਸਿਵਲ ਹਸਪਤਾਲ ਦੀ ਡਾਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਰਾਜਕੁਮਾਰ ਨੂੰ ਉਨ੍ਹਾਂ ਕੋਲ ਲਿਆਂਦਾ ਗਿਆ ਤਾਂ ਉਸ ਨੂੰ ਸਾਹ ਨਹੀਂ ਆ ਰਿਹਾ ਸੀ। ਇਸ ਦੇ ਬਾਵਜੂਦ ਜਦੋਂ ਜਾਂਚ ਕੀਤੀ ਗਈ ਤਾਂ ਸਾਫ ਹੋ ਗਿਆ ਕਿ ਨੌਜਵਾਨ ਦਮ ਤੋੜ ਚੁਕਿਆ ਹੈ।