ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਗਏ ਨੌਜਵਾਨ ਦੀ ਦੇਹ ਪਿੰਡ ਕੋਠੇਘਰਾਲਾ ਨੇੜੇ ਇਕ ਨਾਲੇ ਵਿਚੋਂ ਮਿਲਣ ਤੋਂ ਬਾਅਦ ਡ-ਰ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਭੈਣ ਦਾ ਵਿਆਹ ਕਰਨ ਲਈ ਕੈਨੇਡਾ ਤੋਂ ਵਾਪਸ ਆਪਣੇ ਪਿੰਡ ਆਇਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਮਰ 27 ਸਾਲ ਪੁੱਤਰ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਸਿੰਘ 22 ਅਪ੍ਰੈਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਗੁਰਦਾਸਪੁਰ ਆਪਣੇ ਇਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਆਇਆ ਸੀ, ਪਰ ਬਾਅਦ ਵਿਚ ਉਸ ਦਾ ਫੋਨ ਸਵਿੱਚ ਆਫ ਹੋ ਗਿਆ। ਅਗਲੇ ਦਿਨ ਥਾਣਾ ਤਿੱਬੜ ਦੀ ਪੁਲਿਸ ਨੂੰ ਨੌਜਵਾਨ ਦੀ ਦੇਹ ਮਿਲੀ।
ਪਿਤਾ ਦੇ ਬਿਆਨਾਂ ਉਤੇ ਮਾਮਲਾ ਦਰਜ
ਇਸ ਮਾਮਲੇ ਵਿਚ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਹ ਪੰਜਾਬ ਪੁਲਿਸ ਦੇ ਵਿੱਚ ਤਾਇਨਾਤ ਹੈ। ਉਸ ਦਾ ਲੜਕਾ ਜਸ਼ਨਪ੍ਰੀਤ ਸਿੰਘ ਕੈਨੇਡਾ ਵਿਚ ਰਹਿੰਦਾ ਸੀ ਅਤੇ ਕਰੀਬ ਪੰਜ ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਆਇਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨਪ੍ਰੀਤ ਸਿੰਘ ਇਹ ਕਹਿ ਕੇ ਘਰੋਂ ਗਿਆ ਸੀ ਕਿ ਉਸ ਦਾ ਇਕ ਦੋਸਤ ਜੋ ਕਿ ਗੁਰਦਾਸਪੁਰ ਰਹਿੰਦਾ ਹੈ, ਉਸ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਹੈ। ਸ਼ਾਮ ਕਰੀਬ ਪੰਜ ਵਜੇ ਉਸ ਨੂੰ ਫ਼ੋਨ ਆਇਆ ਕਿ ਉਹ ਗੁਰਦਾਸਪੁਰ ਵਿਖੇ ਆਪਣੇ ਦੋਸਤ ਦੇ ਘਰ ਸਮਾਗਮ ਵਿਚ ਪਹੁੰਚ ਗਿਆ ਹੈ। ਇਸ ਤੋਂ ਬਾਅਦ ਜਦੋਂ ਸ਼ਾਮ ਕਰੀਬ 6.30 ਵਜੇ ਜਸ਼ਨਪ੍ਰੀਤ ਸਿੰਘ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਮੋਬਾਈਲ ਬੰਦ ਸੀ। ਕਾਫੀ ਦੇਰ ਤੱਕ ਉਸ ਦਾ ਫੋਨ ਚਾਲੂ ਨਾ ਹੋਣ ਉਤੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਪਰਿਵਾਰ ਨੇ ਲਾਇਆ ਕ-ਤ-ਲ ਦਾ ਆਰੋਪ
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ 23 ਅਪ੍ਰੈਲ ਨੂੰ ਸਵੇਰੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਥਾਣਾ ਤਿੱਬੜ ਦੀ ਪੁਲਿਸ ਨੂੰ ਪਿੰਡ ਕੋਠੇ ਘਰਾਲਾ ਦੇ ਨੇੜੇ ਇਕ ਨੌਜਵਾਨ ਦੀ ਦੇਹ ਮਿਲੀ ਹੈ। ਜਦੋਂ ਉਨ੍ਹਾਂ ਨੇ ਦੇਹ ਦੀ ਫੋਟੋ ਦੇਖੀ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਕਿ ਇਹ ਦੇਹ ਜਸ਼ਨਪ੍ਰੀਤ ਸਿੰਘ ਦੀ ਹੈ। ਜਸ਼ਨਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੇ ਲੜਕੇ ਦਾ ਕ-ਤ-ਲ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏਂ ਅਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼-ਹਿ-ਰੀ ਚੀਜ਼ ਦੇ ਕੇ ਕੀਤਾ ਹੈ।
ਇਸ ਮਾਮਲੇ ਬਾਰੇ ਥਾਣਾ ਤਿੱਬੜ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਉਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏਂ ਥਾਣਾ ਸਦਰ ਅਤੇ ਉਸ ਦੇ ਅਣ-ਪਛਾਤੇ ਸਾਥੀ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।