ਅਮਰੀਕਾ ਵਿਚ, ਗੁਰੂ ਘਰ ਮੱਥਾ ਟੇਕ ਕੇ ਵਾਪਸ ਆ ਰਹੇ, ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ ਤੇ ਤਿਆਗੇ ਪ੍ਰਾਣ, ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ

Punjab

ਅਜਨਾਲਾ (ਪੰਜਾਬ) ਦੇ ਸਰਹੱਦੀ ਪਿੰਡ ਇਬਰਾਹੀਮਪੁਰਾ ਦੇ ਰਹਿਣ ਵਾਲੇ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕਰੀਬ 13 ਮਹੀਨੇ ਪਹਿਲਾਂ ਇਕ ਏਜੰਟ ਦੇ ਰਾਹੀਂ 43 ਲੱ-ਖ ਰੁਪਏ ਖਰਚ ਕੇ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਪਹੁੰਚਿਆ ਸੀ। ਪਿਤਾ ਨੇ ਦੱਸਿਆ ਕਿ ਜੁਗਰਾਜ ਸਿੰਘ ਨੂੰ ਉਸ ਦੇ ਡਰਾਈਵਿੰਗ ਲਾਇਸੈਂਸ ਬਣਨ ਦੀ ਸੂਚਨਾ ਬੀਤੇ ਦਿਨ ਹੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਨੂੰ ਆ ਰਿਹਾ ਸੀ। ਰਸਤੇ ਵਿਚ ਉਸ ਦੀ ਕਾਰ ਹਾਦਸੇ ਦਾ ਸ਼ਿ-ਕਾ-ਰ ਹੋ ਗਈ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।

ਇਸ ਮਾਮਲੇ ਦੀ ਸੂਚਨਾ ਉਥੇ ਰਹਿੰਦੇ ਜੁਗਰਾਜ ਸਿੰਘ ਦੇ ਦੋਸਤ ਜੋਬਨਪ੍ਰੀਤ ਸਿੰਘ ਨੇ ਪਰਿਵਾਰ ਨੂੰ ਦਿੱਤੀ। ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਜੁਗਰਾਜ ਸਿੰਘ 43 ਲੱ-ਖ ਰੁਪਏ ਖਰਚ ਕਰਕੇ ਜਨਵਰੀ 2023 ਦੇ ਵਿੱਚ ਅਮਰੀਕਾ ਗਿਆ ਸੀ ਅਤੇ ਸਾਡੇ ਪੂਰੇ ਪਰਿਵਾਰ ਨੂੰ ਉਸ ਤੋਂ ਬਹੁਤ ਉਮੀਦਾਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ, ਪ੍ਰਮਾਤਮਾ ਨੇ ਜੁਗਰਾਜ ਸਿੰਘ ਨੂੰ ਸਾਡੇ ਕੋਲੋਂ ਹਮੇਸ਼ਾ ਲਈ ਖੋਹ ਲਿਆ।

ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਪਿੰਡ ਵਿੱਚ ਉਸ ਦਾ ਅੰਤਿਮ ਸਸਕਾਰ ਕਰ ਸਕੀਏ। ਇਸ ਦੇ ਨਾਲ ਹੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜੁਗਰਾਜ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਪਰਿਵਾਰ ਨੂੰ ਤਸਵੀਰ ਭੇਜੀ ਸੀ, ਜੋ ਉਸ ਦੀ ਆਖਰੀ ਤਸਵੀਰ ਬਣ ਗਈ। ਮ੍ਰਿਤਕ ਜੁਗਰਾਜ ਸਿੰਘ ਚਾਰ ਭੈਣ-ਭਰਾ ਸਨ, ਉਸ ਦੀਆਂ ਦੋ ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਅਤੇ ਜੁਗਰਾਜ ਸਿੰਘ ਸਾਰੇ ਭੈਣ-ਭਰਾਵਾਂ ਤੋਂ ਛੋਟਾ ਸੀ।

ਇਸ ਮਾਮਲੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਨੇ ਤੁਰੰਤ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦੇ ਪਿਤਾ ਦਿਲਬਾਗ ਸਿੰਘ ਨਾਲ ਫੋਨ ਉਤੇ ਗੱਲ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਭਰੋਸਾ ਦਿੱਤਾ ਕਿ ਅਸੀਂ ਜਲਦ ਹੀ ਅਮਰੀਕਾ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਕੇ ਜੁਗਰਾਜ ਸਿੰਘ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਵਾਂਗੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

Leave a Reply

Your email address will not be published. Required fields are marked *