ਪੰਜਾਬ ਸੂਬੇ ਵਿਚ ਜਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਪਿੰਡ ਧਾਰੋਵਾਲੀ ਤੋਂ ਉਦੋਵਾਲੀ ਨੂੰ ਜਾਣ ਵਾਲੀ ਸੜਕ ਦੇ ਉਤੇ 33 ਸਾਲ ਉਮਰ ਦੇ ਨੌਜਵਾਨ ਦੀ ਇਕ ਸੜਕ ਹਾਦਸੇ ਵਿਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਉਮਰ ਕਰੀਬ, 33 ਸਾਲ ਵਾਸੀ ਪਿੰਡ ਗਾਜੀਨੰਗਲ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਗੁਰਵਿੰਦਰ ਸਿੰਘ ਦੀ ਮੌ-ਤ ਦੀ ਸੂਚਨਾ ਉਸ ਦੇ ਪਿੰਡ ਪਹੁੰਚਣ ਤੋਂ ਬਾਅਦ ਪਿੰਡ ਦਾ ਮਾਹੌਲ ਸੋਗ-ਮਈ ਹੋ ਗਿਆ ਹੈ।
ਰਾਹਗੀਰ ਨੇ ਫੋਨ ਕਰਕੇ ਦੱਸਿਆ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਵਿੰਦਰ ਸਿੰਘ ਦੇ ਵੱਡੇ ਭਰਾ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਇੱਕ ਪ੍ਰਾਈਵੇਟ ਬੱਸ ਵਿੱਚ ਕੰਡਕਟਰ ਦੇ ਵਜੋਂ ਕੰਮ ਕਰਦਾ ਸੀ। ਜਦੋਂ ਉਸ ਨੂੰ ਕਿਸੇ ਰਾਹਗੀਰ ਦਾ ਫੋਨ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਦੋਵਾਲੀ ਤੋਂ ਧਾਰੋਵਾਲੀ ਰੋਡ ਉਤੇ ਕਿਸੇ ਅਣ-ਪਛਾਤੇ ਵਾਹਨ ਦੇ ਨਾਲ ਉਸ ਦਾ ਭਿਆ-ਨਕ ਹਾਦਸਾ ਹੋ ਗਿਆ ਹੈ। ਜਦੋਂ ਉਹ ਮੌਕੇ ਵਾਲੀ ਥਾਂ ਉਤੇ ਪੁੱਜੇ ਤਾਂ ਗੁਰਵਿੰਦਰ ਸਿੰਘ ਮ੍ਰਿਤਕ ਹਾਲ ਵਿਚ ਪਿਆ ਸੀ।
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੀਤੀ ਉਚ ਪੱਧਰੀ ਜਾਂਚ ਦੀ ਮੰਗ
ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਜੁਆਕ ਅਤੇ ਪਤਨੀ ਨੂੰ ਛੱਡ ਗਿਆ ਹੈ। ਇਸ ਦੌਰਾਨ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿਚ ਥਾਣਾ ਕੋਟਲੀ ਸੂਰਤ ਮੱਲੀ ਦੇ ਪੁਲਿਸ ਅਧਿਕਾਰੀਆਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।