ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦਸੂਹਾ ਨਾਲ ਸਬੰਧਤ ਬਹੁਤ ਹੀ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਬਲਾਕ ਦਸੂਹਾ ਦੇ ਪਿੰਡ ਛੋਟਾ ਟੇਰਕੀਆਣਾ ਦੇ ਮੁਹੱਲਾ ਚੂੜੀਆਂ ਦੇ ਇਕ ਨੌਜਵਾਨ ਦੀ ਅਮਰੀਕਾ ਦੇ ਸਿਆਟਲ ਵਿੱਚ ਪਾਣੀ ਵਿੱਚ ਡੁੱ-ਬ ਜਾਣ ਕਰਕੇ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਉਮਰ 22 ਸਾਲ ਪੁੱਤਰ ਬਲਜੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਬਲਜੀਤ ਸਿੰਘ ਅਤੇ ਸਰਪੰਚ ਮੰਗਾ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਰਾਤ 11 ਵਜੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਨਹਾਉਂਦੇ ਸਮੇਂ ਪਾਣੀ ਵਿਚ ਡੁੱ-ਬ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਦੋ ਲੜਕੇ ਨਹਾਉਣ ਲਈ ਗਏ ਹੋਏ ਸਨ। ਪਾਣੀ ਜਿਆਦਾ ਡੂੰਘਾ ਹੋਣ ਕਾਰਨ ਮਨਪ੍ਰੀਤ ਸਿੰਘ ਨਹਾਉਂਦੇ ਸਮੇਂ ਡੂੰਘੇ ਪਾਣੀ ਵਾਲੀ ਥਾਂ ਤੇ ਚਲਿਆ ਗਿਆ। ਜਦੋਂ ਕਿ ਦੂਜਾ ਲੜਕਾ ਫ਼ੋਨ ਸੁਣ ਰਿਹਾ ਸੀ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਕੇ ਬੁਲਾਇਆ। ਮਨਪ੍ਰੀਤ ਸਿੰਘ ਨੂੰ ਪੁਲਿਸ ਨੇ ਪਾਣੀ ਵਿਚੋਂ ਬਾਹਰ ਕੱਢ ਲਿਆ।
ਨੌਜਵਾਨ ਦੀ ਮੌ-ਤ ਦੀ ਦੁ-ਖ-ਦ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ। ਮ੍ਰਿਤਕ ਦਾ ਇੱਕ ਭਰਾ ਅਤੇ ਇੱਕ ਭੈਣ ਹੈ। ਢਾਈ ਸਾਲ ਪਹਿਲਾਂ ਅਕਤੂਬਰ 2019 ਵਿਚ ਉਹ ਰੋਜ਼ੀ-ਰੋਟੀ ਕਮਾਉਣ ਅਮਰੀਕਾ ਵਿਚ ਗਿਆ ਸੀ। ਹੁਣ ਉਸ ਦੀ ਮੌ-ਤ ਦੀ ਦੁ-ਖ-ਦ ਖਬਰ ਆ ਗਈ। ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੌਜਵਾਨ ਮਨਪ੍ਰੀਤ ਸਿੰਘ ਦੀ ਦੇਹ ਨੂੰ ਤੁਰੰਤ ਭਾਰਤ (ਪੰਜਾਬ) ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।