ਪੰਜਾਬ ਸੂਬੇ ਦੇ ਬਹੁਤ ਸਾਰੇ ਪੰਜਾਬੀ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖਦੇ ਹੋਏ ਆਪਣੇ ਆਰ-ਥਿਕ ਹਾਲ ਨੂੰ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਦੇ ਵੱਲ ਰੁਖ ਕਰ ਰਹੇ ਹਨ। ਵਿਦੇਸ਼ ਦੀ ਧਰਤੀ ਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਰਾਤ ਸਖਤ ਮਿਹਨਤਾਂ ਕਰਦੇ ਹਨ ਤਾਂ ਕਿ ਉਹ ਆਪਣੀ ਇਸ ਮਿਹਨਤ ਮਜ਼ਦੂਰੀ ਦੀ ਕਮਾਈ ਨਾਲ ਆਪਣੇ ਪਰਿਵਾਰ ਦਾ ਚੰਗਾ ਪਾਲਣ ਪੋਸ਼ਣ ਕਰ ਸਕਣ। ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਉਨ੍ਹਾਂ ਨੌਜਵਾਨਾਂ ਦੇ ਨਾਲ ਕੰਮਕਾਰ ਕਰਦੇ ਹੋਏ ਕੁਝ ਘਟ-ਨਾਵਾਂ ਵਾਪਰ ਜਾਂਦੀਆਂ ਹਨ ਜਾਂ ਅਚਾ-ਨਕ ਕਿਸੇ ਬਿਮਾਰੀ ਦੀ ਲਪੇਟ ਵਿਚ ਆ ਕੇ ਜਿੰਦਗੀ ਨੂੰ ਅਲਵਿਦਾ ਆਖ ਜਾਂਦੇ ਹਨ, ਅਜਿਹੇ ਡੂੰਘੇ ਸਦਮੇ ਪਿੱਛੇ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਝਿੰਜੋੜ ਕੇ ਰੱਖ ਦਿੰਦੇ ਹਨ।
ਹੁਣ ਵਿਦੇਸ਼ ਤੋਂ ਤਰਨਤਾਰਨ ਇਲਾਕੇ ਨਾਲ ਸਬੰਧਤ ਨਵਾਂ ਦੁ-ਖ-ਦ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਵਿੰਦਰ ਸਿੰਘ ਉਮਰ 32 ਸਾਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਦੋ ਜੁਆਕਾਂ ਦਾ ਪਿਤਾ ਸੀ। ਹਰਵਿੰਦਰ ਸਿੰਘ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ 20 ਕੁ ਦਿਨ ਪਹਿਲਾਂ ਹੀ ਪੁਰਤਗਾਲ ਗਿਆ ਸੀ।
ਪੁਰਤਗਾਲ ਜਾਣ ਤੋਂ ਬਾਅਦ ਉਥੇ ਅਚਾ-ਨਕ ਹਰਵਿੰਦਰ ਸਿੰਘ ਦੀ ਸਿਹਤ ਖਰਾਬ ਹੋ ਗਈ। ਬੀਤੀ ਦਿਨ ਦੁਪਹਿਰ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੇ ਮ੍ਰਿਤਕ ਸਰੀਰ ਨੂੰ ਭਾਰਤ (ਪੰਜਾਬ) ਲਿਆਉਣ ਲਈ ਅਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।