ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਦਸੂਹਾ ਵਿਚ ਟਰੱਕ ਦੀ ਲਪੇਟ ਵਿਚ ਆਉਣ ਨਾਲ ਸਕੂਟਰੀ ਸਵਾਰ 21 ਸਾਲ ਉਮਰ ਦੀ ਲੜਕੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦਸੂਹਾ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਵਾਪਰਿਆ ਹੈ। ਸਕੂਟਰੀ ਸਵਾਰ ਲੜਕੀ ਸੈਲੂਨ ਚਲਾਉਂਦੀ ਸੀ ਅਤੇ ਆਪਣੇ ਸੈਲੂਨ ਉਤੇ ਕੰਮ ਤੇ ਜਾ ਰਹੀ ਸੀ।
ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾ-ਰ ਦਿੱਤੀ। ਜਿਸ ਤੋਂ ਬਾਅਦ ਲੜਕੀ ਟਰੱਕ ਦੇ ਟਾਇਰ ਹੇ-ਠਾਂ ਆ ਗਈ। ਜਿਸ ਤੋਂ ਬਾਅਦ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕਾ ਲੜਕੀ ਦੀ ਪਹਿਚਾਣ ਹਾਜੀਪੁਰ ਥਾਣਾ ਏਰੀਏ ਦੇ ਪਿੰਡ ਬੱਬੋਵਾਲ ਦੀ ਰਹਿਣ ਵਾਲੀ ਅੰਕਿਤਾ ਉਮਰ 21 ਦੇ ਰੂਪ ਵਜੋਂ ਹੋਈ ਹੈ। ਜੋ ਦਸੂਹਾ ਵਿੱਚ ਇੱਕ ਸੈਲੂਨ ਵਿੱਚ ਕੰਮ ਕਰਦੀ ਸੀ। ਅੱਜ ਸਵੇਰੇ ਉਹ ਆਪਣੀ ਸਕੂਟਰੀ ਉਤੇ ਸਵਾਰ ਹੋਕੇ ਸੈਲੂਨ ਜਾਣ ਲਈ ਜਾ ਰਹੀ ਸੀ। ਜਦੋਂ ਉਹ ਬੱਸ ਸਟੈਂਡ ਦੇ ਸਾਹਮਣੇ ਤੋਂ ਲੰਘ ਰਹੀ ਸੀ ਤਾਂ ਅੱਗੇ ਆ ਰਹੇ ਇਕ ਟਰੱਕ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾ-ਰ ਦਿੱਤੀ।
ਜਿਸ ਕਾਰਨ ਅੰਕਿਤ ਟਰੱਕ ਦੇ ਟਾਇਰ ਹੇ-ਠਾਂ ਆ ਗਿਆ। ਉਸ ਦੇ ਉ-ਪ-ਰ ਦੀ ਟਰੱਕ ਦਾ ਟਾਇਰ ਲੰਘਣ ਨਾਲ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਉਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨੇ ਦਿੱਤੀ ਇਹ ਜਾਣਕਾਰੀ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਹੈ ਕਿ ਇੱਕ ਲੜਕੀ ਸਕੂਟਰੀ ਉਤੇ ਸਵਾਰ ਹੋਕੇ ਜਾ ਰਹੀ ਸੀ। ਟਰੱਕ ਦੀ ਲ-ਪੇ-ਟ ਵਿਚ ਆਉਣ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਦਸੂਹਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।