ਆਪਣੀ ਡਿਉਟੀ ਦੌਰਾਨ, ਪੰਜਾਬ ਪੁਲਿਸ ਦੇ ASI ਨਾਲ ਵਾਪਰਿਆ ਭਾਣਾ, ਤਿਆਗੇ ਪ੍ਰਾਣ, ਪਰਿਵਾਰਕ ਮੈਂਬਰ ਗਹਿਰੇ ਸੋਗ ਵਿਚ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜਕੱਲ੍ਹ ਪੈ ਰਹੀ ਕਹਿਰ ਦੀ ਗਰਮੀ ਕਾਰਨ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਦੀਨਾਨਗਰ ਵਿਧਾਨ ਸਭਾ ਹਲਕਾ ਦੇ ਪਿੰਡ ਧੂਤ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਇੱਕ ਏ. ਐਸ. ਆਈ. ਨੂੰ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਦੌ-ਰਾ ਪੈਣ ਕਾਰਨ ਉਨ੍ਹਾਂ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਏ. ਐੱਸ. ਆਈ. ਦੀ ਪਹਿਚਾਣ ਸਤਪਾਲ ਸ਼ਰਮਾ ਉਮਰ ਕਰੀਬ 50 ਸਾਲ ਦੇ ਰੂਪ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਸ਼ਵਨੀ ਸ਼ਰਮਾ ਨੇ ਦੱਸਿਆ ਹੈ ਕਿ ਉਸ ਦਾ ਭਰਾ ਏ. ਐੱਸ. ਆਈ. ਸਤਪਾਲ ਸ਼ਰਮਾ ਉਮਰ ਕਰੀਬ 50 ਸਾਲ ਜੋ ਕਿ ਜਿਲ੍ਹਾ ਗੁਰਦਾਸਪੁਰ ਦੇ ਐਸ. ਐਸ. ਪੀ. ਦਫ਼ਤਰ ਦੀ ਫਿੰਗਰ ਪ੍ਰਿੰਟ ਸ਼ਾਖਾ ਦੇ ਵਿੱਚ ਤਾਇਨਾਤ ਸੀ। ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਘਰੋਂ ਦਫ਼ਤਰ ਗੁਰਦਾਸਪੁਰ ਗਿਆ ਸੀ। ਦੁਪਹਿਰ ਸਮੇਂ ਉਨ੍ਹਾਂ ਨੂੰ ਦਫ਼ਤਰ ਦੇ ਸਟਾਫ਼ ਦਾ ਫ਼ੋਨ ਆਇਆ ਕਿ ਸਤਪਾਲ ਸ਼ਰਮਾ ਨੂੰ ਡਿਊਟੀ ਦੌਰਾਨ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ ਹੈ ਅਤੇ ਉਹ ਬੇਹੋਸ਼ ਹੋ ਗਿਆ ਹੈ। ਜਿਸ ਨੂੰ ਸਟਾਫ਼ ਵੱਲੋਂ ਤੁਰੰਤ ਗੁਰਦਾਸਪੁਰ ਦੇ ਹਸਪਤਾਲ ਵਿਚ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਏ. ਐੱਸ. ਆਈ. ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ 

ਇਸ ਤੋਂ ਬਾਅਦ ਪੋਸਟ ਮਾਰਟਮ ਕਰਵਾਉਣ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਧੂਤ ਵਿਖੇ ਪੁਲਿਸ ਯੂਨਿਟ ਵੱਲੋਂ ਪੂਰੇ ਸਨਮਾਨਾਂ ਨਾਲ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਛੱਡ ਗਿਆ ਹੈ। ਇਸ ਅਚਾ-ਨਕ ਹੋਈ ਮੌ-ਤ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ।

Leave a Reply

Your email address will not be published. Required fields are marked *