ਪੰਜਾਬ ਸੂਬੇ ਦੇ ਫਤਿਹਗੜ੍ਹ ਸਾਹਿਬ ਏਰੀਏ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਖੇੜੀ ਚੌਕ ਨੇੜੇ ਇਕ ਟਿੱਪਰ ਅਤੇ ਆਲਟੋ ਕਾਰ ਦੀ ਆਹਮੋ ਸਾਹਮਣੇ ਤੋਂ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌ-ਤ ਹੋ ਗਈ, ਇਸ ਹਾਦਸੇ ਵਿੱਚ ਮ੍ਰਿਤਕਾਂ ਦਾ ਤੀਜਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਟਿੱਪਰ ਡਰਾਈਵਰ ਰਮੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੋਰਿੰਡਾ ਤੋਂ ਆ ਰਹੇ ਸਨ ਤਿੰਨੇ ਦੋਸਤ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋਂ ਦੋਸਤ ਆਲਟੋ ਕਾਰ ਵਿੱਚ ਮੋਰਿੰਡਾ ਤੋਂ ਆ ਰਹੇ ਸਨ, ਚੁੰਨੀ ਕਲਾਂ ਪੁਲਿਸ ਚੌਕੀ ਦੇ ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਆਲਟੋ ਕਾਰ ਵਿੱਚ ਮੋਰਿੰਡਾ ਤੋਂ ਫਤਿਹਗੜ੍ਹ ਸਾਹਿਬ ਵੱਲ ਆ ਰਹੇ ਸਨ। ਜਦੋਂ ਉਹ ਖੇੜੀ ਚੌਕ ਨੇੜੇ ਪਹੁੰਚੇ ਤਾਂ ਕਾਰ ਸਾਹਮਣੇ ਤੋਂ ਆ ਰਹੇ ਇਕ ਟਿੱਪਰ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਮੌ-ਤ ਹੋ ਗਈ ਅਤੇ ਹਰਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਜੇ. ਸੀ. ਬੀ. ਮਸ਼ੀਨਾਂ ਉਤੇ ਕੰਮ ਕਰਦੇ ਸਨ। ਉਹ ਮਸ਼ੀਨ ਦਾ ਕੋਈ ਸਮਾਨ ਲੈ ਕੇ ਵਾਪਸ ਆ ਰਹੇ ਸਨ।