ਪੰਜਾਬ ਸੂਬੇ ਦੇ ਅਬੋਹਰ ਵਿਚ ਵੀਰਵਾਰ ਸ਼ਾਮ ਅਤੇ ਰਾਤ ਨੂੰ ਹੋਈ ਭਾਰੀ ਬਾਰਿਸ਼ ਦੇ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਇਕ ਮਕਾਨ ਦੀ ਛੱਤ ਡਿੱ-ਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮੋਹਨ ਨਗਰ ਵਿਚ ਵਾਪਰਿਆ ਹੈ। ਇਸ ਦੌਰਾਨ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਮਲਬੇ ਹੇ-ਠਾਂ ਦੱ-ਬ ਗਏ। ਇਸ ਮਾਮਲੇ ਦਾ ਪਤਾ ਲੱਗਦੇ ਸਾਰ ਹੀ ਇਲਾਕੇ ਦੇ ਲੋਕ ਉਥੇ ਪਹੁੰਚ ਗਏ। ਲੋਕਾਂ ਵਲੋਂ ਮਲਬਾ ਪਰੇ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਹਾਲਾਂਕਿ ਜ਼ਖਮੀ ਹਾਲ ਵਿਚ ਹਸਪਤਾਲ ਲਿਆਂਦੇ ਗਏ ਪਤੀ ਦੀ ਮੌ-ਤ ਹੋ ਗਈ, ਜਦੋਂ ਕਿ ਪਤਨੀ ਅਤੇ ਧੀ ਦਾ ਹਾਲ ਨਾਜ਼ੁਕ ਬਣਿਆ ਹੋਇਆ ਹੈ। ਮ੍ਰਿਤਕ 3 ਧੀਆਂ ਅਤੇ ਇਕ ਪੁੱਤਰ ਦਾ ਪਿਤਾ ਸੀ।
ਇਸ ਮੌਕੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮੋਹਨ ਨਗਰ ਦੀ ਰਹਿਣ ਵਾਲੀ ਕਮਲ ਹਰਸ਼ ਨੇ ਦੱਸਿਆ ਕਿ ਉਸ ਦਾ ਪਿਤਾ ਪੰਜਾਬ ਸਿੰਘ ਅਤੇ ਮਾਤਾ ਰਾਣੋ ਘਰ ਦੇ ਅੰਦਰ ਕਮਰੇ ਵਿਚ ਬੈਠੇ ਸਨ। ਉਸ ਸਮੇਂ ਉਹ ਖੁਦ ਕੁਝ ਸਾਮਾਨ ਲੈਣ ਕਮਰੇ ਵਿੱਚ ਗਈ ਸੀ। ਇਸ ਦੌਰਾਨ ਅਚਾ-ਨਕ ਮਕਾਨ ਦੀ ਛੱਤ ਉਨ੍ਹਾਂ ਉਤੇ ਡਿੱ-ਗ ਗਈ। ਛੱਤ ਦਾ ਮਲਬਾ ਇੰਨਾ ਜ਼ਿਆਦਾ ਸੀ ਕਿ ਉਹ ਆਪਣੇ-ਆਪ ਬਾਹਰ ਨਹੀਂ ਨਿਕਲ ਸਕੇ। ਉਨ੍ਹਾਂ ਨੇ ਬਚਾਅ ਲਈ ਰੌ-ਲਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਨਾਲ ਉਨ੍ਹਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਉਸ ਦੇ ਪਿਤਾ ਪੰਜਾਬ ਸਿੰਘ ਦੀ ਦਰਦ-ਨਾਕ ਮੌ-ਤ ਹੋ ਗਈ, ਜਦੋਂ ਕਿ ਉਸ ਦੀ ਮਾਤਾ ਦਾ ਹਾਲ ਵੀ ਨਾਜ਼ੁਕ ਦੱਸਿਆ ਜਾ ਰਿਹਾ ਹੈ।
ਇਸ ਮੌਕੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪੰਜਾਬ ਸਿੰਘ ਪੱਲੇਦਾਰੀ ਦਾ ਕੰਮ ਕਰਦਾ ਸੀ। ਪਰਿਵਾਰ ਦੇ ਬਾਕੀ ਮੈਂਬਰ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਪਰਿਵਾਰ ਮੁਤਾਬਕ ਉਨ੍ਹਾਂ ਦਾ ਸਾਰਾ ਸਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਲਾਕਾ ਵਾਸੀਆਂ ਵਲੋਂ ਪ੍ਰਸ਼ਾਸਨ ਨੂੰ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।