ਅਬੋਹਰ (ਪੰਜਾਬ) ਦੇ ਪਿੰਡ ਜੋਧਪੁਰ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਜ਼ਮੀਨ ਉਤੇ ਕੁਝ ਵਿਅਕਤੀਆਂ ਨੇ ਜ਼ਬਰ-ਦਸਤੀ ਕਬਜ਼ਾ ਕਰ ਲਿਆ ਅਤੇ ਉਸ ਨੂੰ ਧ-ਮ-ਕੀ-ਆਂ ਦਿੱਤੀਆਂ, ਜਿਸ ਕਾਰਨ ਕਿਸਾਨ ਨੇ ਦੁਖੀ ਹੋ ਕੇ ਘਰ ਵਿੱਚ ਰੱਖੀ ਕੋਈ ਜ਼-ਹਿ-ਰੀ ਚੀਜ਼ ਨਿ-ਗ-ਲ ਲਈ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਲੈ ਗਏ, ਜਿੱਥੇ ਲਿਜਾਂਦੇ ਹੀ ਉਸ ਦੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਮੈਂਬਰ ਸੀ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਕੁਲਵੰਤ ਸਿੰਘ ਕਾਂਤਾ ਉਮਰ 65 ਸਾਲ ਪੁੱਤਰ ਰਾਮ ਸਿੰਘ ਵਾਸੀ ਪਿੰਡ ਜੋਧਪੁਰ ਦੇ ਪੁੱਤਰ ਬਟਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਪਿਤਾ ਕੁਲਵੰਤ ਸਿੰਘ ਦੀ ਛੇ ਕਨਾਲ ਜ਼ਮੀਨ ਉਤੇ ਪਿੰਡ ਦੇ ਕੁਝ ਵਿਅਕਤੀਆਂ ਨੇ ਟ੍ਰੈਕਟਰ ਨਾਲ ਜਬਰੀ ਬੀਜ ਕੇ ਕਬਜ਼ਾ ਕਰ ਲਿਆ ਅਤੇ ਕਰਨ ਉਤੇ ਉਸ ਨੂੰ ਧ-ਮ-ਕੀ-ਆਂ ਦਿੱਤੀਆਂ। ਇਸ ਤੋਂ ਦੁ-ਖੀ ਹੋ ਕੇ ਉਸ ਦੇ ਪਿਤਾ ਨੇ ਕੱਲ੍ਹ ਕੋਈ ਜ਼-ਹਿ-ਰੀ ਚੀਜ਼ ਲੈ ਲਈ, ਜਦੋਂ ਉਸ ਦਾ ਹਾਲ ਵਿਗੜਨ ਲੱਗਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਆਦੇਸ਼ ਹਸਪਤਾਲ ਬਠਿੰਡਾ ਲੈ ਗਏ, ਜਿੱਥੇ ਉਸ ਦੀ ਮੌ-ਤ ਹੋ ਗਈ।
ਇਸ ਦੌਰਾਨ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਸਦਰ ਦੀ ਇੰਚਾਰਜ ਪ੍ਰਮਿਲਾ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ਉਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਕਿਸਾਨ ਯੂਨੀਅਨ ਦਾ ਮੈਂਬਰ ਸੀ ਮ੍ਰਿ-ਤ-ਕ
ਇਸ ਮਾਮਲੇ ਸਬੰਧੀ ਥਾਣਾ ਸਦਰ ਵਿਖੇ ਆਏ ਭਾਰਤੀ ਕਿਸਾਨ ਯੂਨੀਅਨ ਸਿੱਧੂ-ਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ, ਅਬੋਹਰ ਦੇ ਪ੍ਰਧਾਨ ਜਗਜੀਤ ਸਿੰਘ ਸਮੇਤ ਹੋਰ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵੰਤ ਸਿੰਘ ਪਿਛਲੇ ਸਮੇਂ 2020 ਤੋਂ ਉਨ੍ਹਾਂ ਦੀ ਯੂਨੀਅਨ ਦਾ ਸਰਗਰਮ ਮੈਂਬਰ ਸੀ। ਜੋ ਯੂਨੀਅਨ ਦੇ ਸੰਘਰਸ਼ਾਂ ਵਿੱਚ ਹਮੇਸ਼ਾ ਸਰਗਰਮ ਰਹਿੰਦਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਲੜਕੇ ਵੱਲੋਂ ਪਿੰਡ ਦੇ ਜਿਨ੍ਹਾਂ ਲੋਕਾਂ ਦੇ ਨਾਮ ਦਰਜ ਕਰਵਾਏ ਗਏ ਹਨ ਅਤੇ ਉਸ ਦੇ ਪਿਤਾ ਨੇ ਜਿਨ੍ਹਾਂ ਤੋਂ ਦੁ-ਖੀ ਹੋ ਕੇ ਖੁ-ਦ-ਕੁ-ਸ਼ੀ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਲੇਖਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਨੇ ਬਿਆਨ ਦਿੱਤਾ ਹੈ ਕਿ ਪਿੰਡ ਦੇ ਬੂਟਾ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਉਨ੍ਹਾਂ ਦੀ ਜ਼ਮੀਨ ਉਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਦੁ-ਖੀ ਹੋ ਕੇ ਉਸ ਦੇ ਪਿਤਾ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਦੇ ਲੜਕੇ ਦੇ ਬਿਆਨਾਂ ਦੇ ਆਧਾਰ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ।