ਪੰਜਾਬ ਤੋਂ ਪਤਨੀ ਕੋਲ ਆਸਟ੍ਰੇਲੀਆ ਗਏ, ਪੰਜਾਬੀ ਨੌਜਵਾਨ ਨੇ ਸ਼ੱ-ਕੀ ਹਾਲ ਵਿਚ ਤਿਆਗੇ ਪ੍ਰਾਣ, ਮਾਤਾ ਨੇ ਦੱਸੀਆਂ ਇਹ ਗੱਲਾਂ

Punjab

ਪੰਜਾਬ ਸੂਬੇ ਦੇ ਜਿਲ੍ਹਾ ਪਟਿਆਲਾ ਨਾਲ ਸਬੰਧਤ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਪਟਿਆਲਾ ਦੇ ਸੰਤ ਹਜ਼ਾਰਾ ਸਿੰਘ ਨਗਰ ਦੇ ਰਹਿਣ ਵਾਲੇ 30 ਸਾਲ ਉਮਰ ਦੇ ਨੌਜਵਾਨ ਨਵਨਿੰਦਰ ਸਿੰਘ ਦੀ ਭੇਤ-ਭਰੇ ਹਾਲ ਵਿੱਚ ਮੌ-ਤ ਹੋ ਗਈ ਹੈ। ਇਸ ਮਾਮਲੇ ਸਬੰਧੀ ਜਦੋਂ ਮੀਡੀਆ ਵਲੋਂ ਮ੍ਰਿਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ ਸਾਲ 2019 ਦੇ ਵਿੱਚ 30 ਲੱਖ ਰੁਪਏ ਖਰਚ ਕੇ ਆਸਟ੍ਰੇਲੀਆ ਭੇਜ ਦਿੱਤਾ ਸੀ।

ਇਸ ਤੋਂ ਬਾਅਦ ਇਸੇ ਸਾਲ ਫਰਵਰੀ ਮਹੀਨੇ ਵਿੱਚ ਉਸ ਦਾ ਲੜਕਾ ਉਸ ਕੋਲ ਚਲਿਆ ਗਿਆ। ਪਰ ਜਦੋਂ ਉਹ ਕੁਲਵਿੰਦਰ ਕੌਰ ਕੋਲ ਪਹੁੰਚਿਆ ਤਾਂ ਉਸ ਨੇ ਨਵਨਿੰਦਰ ਸਿੰਘ ਕੋਲ ਰਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਧ-ਮ-ਕੀ ਦਿੱਤੀ, ਜਿਸ ਕਾਰਨ ਉਹ ਪ੍ਰੇ-ਸ਼ਾ-ਨ ਰਹਿਣ ਲੱਗ ਪਿਆ। ਇਸ ਤੋਂ ਬਾਅਦ ਉਸ ਦੀ ਭੇ-ਤ-ਭ-ਰੇ ਹਾਲ ਵਿਚ ਮੌ-ਤ ਹੋ ਗਈ।

ਮ੍ਰਿ-ਤ-ਕ ਦੀ ਮਾਤਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵਨਿੰਦਰ ਸਿੰਘ ਦੀ ਮੌ-ਤ ਲਈ ਉਸ ਦੀ ਪਤਨੀ ਕੁਲਵਿੰਦਰ ਕੌਰ ਜ਼ਿੰਮੇਵਾਰ ਹੈ ਅਤੇ ਉਸ ਨੂੰ ਭਾਰਤ ਵਾਪਸ ਬੁਲਾ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ 25 ਜੂਨ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚੇਗੀ, ਜਿਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਮ੍ਰਿਤਕ ਨਵਿੰਦਰ ਸਿੰਘ ਆਪਣੇ ਪਿੱਛੇ 5 ਸਾਲ ਦੀ ਧੀ ਵੀ ਛੱਡ ਗਿਆ ਹੈ।

Leave a Reply

Your email address will not be published. Required fields are marked *