ਪੰਜਾਬ ਸੂਬੇ ਵਿਚ ਪਟਿਆਲਾ ਤੋਂ ਪਹੇਵਾ ਹਾਈਵੇ ਉਤੇ ਪੈਂਦੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਬੀ. ਐਮ. ਡਬਲਿਊ. ਕਾਰ ਅਤੇ ਕੈਂਟਰ ਦੀ ਵਿਚਾਲੇ ਜ਼ਬਰ-ਦਸਤ ਟੱਕਰ ਹੋਣ ਦਾ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਦੋ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਰਾਏ ਸਾਹਿਬ ਵਾਸੀ ਪਿੰਡ ਰੋਹੜ ਜਾਗੀਰ ਨੇ ਥਾਣਾ ਜੁਲਕਾਂ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਭਰਾ ਸੰਦੀਪ ਸਿੰਘ ਪੁੱਤਰ ਰਾਏ ਸਾਹਿਬ ਅਤੇ ਉਸ ਦਾ ਦੋਸਤ ਲਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੋਹੜ ਜਗੀਰ ਆਪਣੀ BMW ਕਾਰ ਵਿੱਚ ਸਵਾਰ ਹੋ ਕੇ, ਰੋਹੜ ਜਗੀਰ ਪਿੰਡ ਨੂੰ ਆ ਰਹੇ ਸਨ। ਰਾਤ ਕਰੀਬ 2 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਡੇਰਾ ਘੁਲੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਪਹੁੰਚੇ ਤਾਂ ਇਕ ਕੈਂਟਰ ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਗੱਡੀ ਚਲਾ ਕੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੂੰ ਓਵਰਟੇਕ ਕੀਤਾ।
ਇਸ ਕਾਰਨ ਕੈਂਟਰ ਦੀ ਸਾਈਡ ਸੰਦੀਪ ਸਿੰਘ ਦੀ ਕਾਰ ਵਿਚ ਲੱਗ ਗਈ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਦੂਜੇ ਕੈਂਟਰ ਨਾਲ ਜਾ ਕੇ ਟਕਰਾ ਗਈ, ਜਿਸ ਕਾਰਨ ਕਾਰ ਵਿਚ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਭਿੰਡਰ ਪੁਲਿਸ ਪਾਰਟੀ ਨਾਲ ਮੌਕੇ ਵਾਲੀ ਥਾਂ ਉਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਰਜਿੰਦਰਾ ਹਸਪਤਾਲ ਪਹੁੰਚਾਇਆ ਗਿਆ। ਪੋਸਟ ਮਾਰਟਮ ਤੋਂ ਬਾਅਦ ਦੋਵਾਂ ਨੌਜਵਾਨਾਂ ਦੀਆਂ ਦੇਹਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਿਸ ਨੇ ਕੈਂਟਰ ਡਰਾਈਵਰ ਓਮ ਪ੍ਰਕਾਸ਼ ਪੁੱਤਰ ਕਾਲੂ ਰਾਮ ਵਾਸੀ ਪਿੰਡ ਮੀਰਾਂਪੁਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।