ਪੰਜਾਬ ਸੂਬੇ ਵਿਚ ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿੱਚ ਉਸ ਸਮੇਂ ਡ-ਰ ਦਾ ਮਾਹੌਲ ਬਣ ਗਿਆ ਜਦੋਂ ਮਾਤਾ ਸ਼ੀਤਲਾ ਮੰਦਿਰ ਵਿੱਚ ਮੱਥਾ ਟੇਕਣ ਗਏ ਕਰਨਵੀਰ ਸਿੰਘ ਉਮਰ 20 ਸਾਲ ਦਾ ਮੰ-ਦ-ਰ ਦੇ ਬਾਹਰ ਅਣ-ਪਛਾਤੇ ਨੌਜਵਾਨਾਂ ਵੱਲੋਂ ਕ-ਤ-ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਬਖਤੜੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪੁਲਿਸ ਨੇ ਅਣ-ਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਛੋਟੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਦਾ ਡੰ-ਡਿ-ਆਂ ਨਾਲ ਕੁੱ-ਟ ਕੇ ਕ-ਤ-ਲ ਕੀਤਾ ਗਿਆ ਹੈ। ਭਰਾ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਦੁਸ਼-ਮਣੀ ਨਹੀਂ ਸੀ।
ਦੱਸਿਆ ਜਾ ਰਿਹਾ ਹੈ ਕਿ ਨਾਭਾ ਬਲਾਕ ਦੇ ਪਿੰਡ ਕਲਰ ਕੋਟ ਸਥਿਤ ਮਾਤਾ ਸ਼ੀਤਲਾ ਮੰਦਿਰ ਵਿਖੇ ਬੀਤੀ ਰਾਤ ਭਾਰੀ ਮੇਲਾ ਲੱਗਿਆ ਹੋਇਆ ਸੀ ਅਤੇ ਰਾਤ ਸਮੇਂ ਸੈਂਕੜੇ ਸ਼ਰਧਾਲੂ ਮੱਥਾ ਟੇਕਣ ਲਈ ਕਤਾਰਾਂ ਵਿੱਚ ਖੜ੍ਹੇ ਸਨ। ਮ੍ਰਿਤਕ ਕਰਨਵੀਰ ਸਿੰਘ ਵੀ ਦੇਰ ਰਾਤ ਆਪਣੇ ਦੋਸਤਾਂ ਨਾਲ ਮੱਥਾ ਟੇਕਣ ਲਈ ਆਇਆ ਸੀ ਅਤੇ ਅਣ-ਪਛਾਤੇ ਨੌਜਵਾਨਾਂ ਨੇ ਕਰਨਵੀਰ ਸਿੰਘ ਦਾ ਮੰਦਰ ਦੇ ਬਾਹਰ ਕ-ਤ-ਲ ਕਰ ਦਿੱਤਾ। ਮ੍ਰਿਤਕ ਕਰਨਵੀਰ ਸਿੰਘ ਪਰਿਵਾਰ ਦਾ ਇਕ-ਲੌਤਾ ਕਮਾਉਣ ਵਾਲਾ ਮੈਂਬਰ ਸੀ ਅਤੇ ਟਰੱਕ ਡਰਾਈਵਰ ਸੀ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਮ੍ਰਿਤਕ ਕਰਨਵੀਰ ਸਿੰਘ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦੇ ਨਾਲ ਉਸ ਦੇ ਦੋਸਤ ਵੀ ਸੀ ਪਰ ਦੇਰ ਰਾਤ ਅਣ-ਪਛਾਤੇ ਵਿਅਕਤੀਆਂ ਨੇ ਮੇਰੇ ਭਰਾ ਉਤੇ ਕਿ-ਰ-ਚਾਂ ਨਾਲ ਵਾਰ ਕਰ ਦਿੱਤਾ ਅਤੇ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼-ਮਣੀ ਨਹੀਂ ਹੈ, ਸਾਡੀ ਮੰਗ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਵਿਚ ਪੁਲਿਸ ਦਾ ਕੀ ਕਹਿਣਾ ਹੈ…?
ਇਸ ਮੌਕੇ ਜਾਣਕਾਰੀ ਦਿੰਦਿਆਂ ਨਾਭਾ ਸਦਰ ਥਾਣੇ ਦੇ ਐਸ. ਐਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮੱਥਾ ਟੇਕਣ ਆਇਆ ਸੀ ਅਤੇ ਉਥੇ ਹੀ ਉਸ ਦਾ ਕ-ਤ-ਲ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਕ-ਤ-ਲ ਮੰਦਰ ਦੇ ਬਾਹਰ ਬਾਥਰੂਮ ਕੋਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਰਾਤ ਨੂੰ ਹੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਰਖਵਾ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਉਤੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ।