ਛੁੱਟੀ ਆਏ ਫੌਜੀ ਨਾਲ ਵਾਪਰਿਆ ਦੁਖ-ਦਾਈ ਭਾਣਾ, ਸ਼ੱ-ਕੀ ਹਾਲ ਵਿਚ ਮਿਲੀ ਦੇਹ, ਪਿਤਾ ਨੇ ਸ਼ਿਕਾਇਤ ਵਿਚ ਦੱਸੀ ਇਹ ਗੱਲ, ਜਾਂਂਚ ਜਾਰੀ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਮੰਗੀਆਂ ਦੇ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਉਮਰ 24 ਸਾਲ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਫੌਜੀ ਦੀ ਦੇਹ ਪਿੰਡ ਸ਼ਾਹਪੁਰ ਜਾਜਨ ਦੇ ਸੂਏ ਵਿਚੋਂ ਮਿਲਣ ਤੋਂ ਬਾਅਦ ਇਲਾਕੇ ਵਿਚ ਡ-ਰ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਰੀਬ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਉਹ 11 ਸਿੱਖ ਰੈਜੀਮੈਂਟ ਦੇ ਜਵਾਨ ਦੇ ਰੂਪ ਵਜੋਂ ਲਖਨਊ ਵਿੱਚ ਸੇਵਾ ਨਿਭਾ ਰਿਹਾ ਸੀ।

ਉਹ ਦੋ ਮਹੀਨੇ ਪਹਿਲਾਂ ਛੁੱਟੀ ਉਤੇ ਘਰ ਆਇਆ ਸੀ ਅਤੇ 29 ਜੂਨ ਨੂੰ ਆਪਣੀ ਯੂਨਿਟ ਵਿਚ ਰਿਪੋਰਟ ਕਰਨੀ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ 20 ਜੂਨ ਨੂੰ ਉਹ ਆਪਣੇ ਪਿੰਡ ਦੇ ਇੱਕ ਨੌਜਵਾਨ ਨਾਲ ਕਿਸੇ ਕੰਮ ਲਈ ਬਾਹਰ ਗਿਆ ਸੀ ਪਰ 26 ਜੂਨ ਦੀ ਸ਼ਾਮ ਤੱਕ ਉਹ ਘਰ ਨਹੀਂ ਪਰਤਿਆ ਅਤੇ ਉਨ੍ਹਾਂ ਵੱਲੋਂ ਥਾਣਾ ਧਰਮਕੋਟ ਰੰਧਾਵਾ ਵਿਖੇ ਉਸ ਦੀ ਗੁੰਮ-ਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜਦੋਂ ਉਹ ਖੁਦ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਸ਼ਾਹਪੁਰ ਜਾਜਨ ਸੂਏ ਉਤੇ ਤਲਾਸ਼ ਕਰ ਰਹੇ ਸਨ ਤਾਂ ਇਸ ਡਰੇਨ ਵਿੱਚੋਂ ਇੱਕ ਗ-ਲੀ ਸੜੀ ਹੋਈ ਦੇਹ ਬਰਾ-ਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੂੰ ਸ਼ੱ-ਕ ਹੈ ਕਿ ਜਿਸ ਨੌਜਵਾਨ ਨਾਲ ਉਹ ਘਰ ਤੋਂ ਬਾਹਰ ਗਿਆ ਸੀ, ਉਸ ਨੇ ਹੀ ਕੋਈ ਅਣ-ਸੁਖਾਵੀਂ ਘਟਨਾ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਫੌਜੀ ਅਧਿਕਾਰੀਆਂ ਅਤੇ ਡੇਰਾ ਬਾਬਾ ਨਾਨਕ ਥਾਣੇ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਿਸ ਚੌਕੀ ਧਰਮਕੋਟ ਰੰਧਾਵਾ ਦੇ ਏ. ਐਸ. ਆਈ. ਅੰਗਰੇਜ਼ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ। ਏ. ਐਸ. ਆਈ. ਅੰਗਰੇਜ਼ ਨੇ ਦੱਸਿਆ ਕਿ ਉਹ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਵਾਉਣਗੇ। ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

Leave a Reply

Your email address will not be published. Required fields are marked *