ਜਿਲ੍ਹਾ ਅੰਮ੍ਰਿਤਸਰ ਵਿਚ ਅਜਨਾਲਾ ਦੇ ਥਾਣੇ ਰਮਦਾਸ ਅਧੀਨ ਪੈਂਦੇ ਪਿੰਡ ਲੱਖੂਵਾਲ ਵਿੱਚ ਬੀਤੇ ਦਿਨੀਂ ਰਾਤ ਨੂੰ ਇਕ ਝ-ਗ-ੜੇ ਦੌਰਾਨ ਇੱਕ ਵਿਅਕਤੀ ਦੀ ਮੌ-ਤ ਹੋ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਮਦਾਸ ਦੇ ਮੁੱਖ ਅਫਸਰ ਅਵਤਾਰ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲੱਖੂਵਾਲ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਬੀਤੀ 6 ਜੁਲਾਈ ਨੂੰ ਰਾਤ 9 ਵਜੇ ਦੇ ਕਰੀਬ ਉਹ ਆਪਣੇ ਰਿਸ਼ਤੇਦਾਰੀ ਵਿਚ ਲੱਗਦੇ ਚਾਚੇ ਗੁਰਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲੱਖੂਵਾਲ ਦੇ ਨਾਲ ਝੋਨੇ ਦੀ ਫ਼ਸਲ ਦੇਖਣ ਗਿਆ ਸੀ।
ਉਸ ਨੇ ਦੱਸਿਆ ਕਿ ਹਨੇਰਾ ਹੋਣ ਕਰਕੇ ਉਸ ਦੇ ਹੱਥ ਵਿਚ ਟਾਰਚ ਚੱਲ ਰਹੀ ਸੀ। ਇਸ ਦੌਰਾਨ ਉਸ ਨੇ ਟਾਰਚ ਦੀ ਰੌਸ਼ਨੀ ਵਿਚ ਦੇਖਿਆ ਕਿ ਹਰਜੀਤ ਸਿੰਘ, ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਲੱਖਾ ਸਿੰਘ, ਲੱਖਾ ਸਿੰਘ, ਮੱਖਣ ਸਿੰਘ ਪੁੱਤਰ ਅਮਰ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲੱਖੂਵਾਲ ਆਦਿ ਹ-ਥਿ-ਆ-ਰਾਂ ਸਮੇਤ ਖੜ੍ਹੇ ਸਨ। ਉਨ੍ਹਾਂ ਨੇ ਉਨ੍ਹਾਂ ਨੂੰ ਦੇਖਿਆ ਅਤੇ ਉਸੇ ਸਮੇਂ ਲੱਖਾ ਸਿੰਘ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਕਿਹਾ ਕਿ ਅੱਜ ਉਨ੍ਹਾਂ ਨੂੰ ਫੜੋ ਅਤੇ ਉਨ੍ਹਾਂ ਨੂੰ ਲ-ੜ-ਨ ਦਾ ਸੁਆਦ ਸਿਖਾ ਦਿਓ। ਜਿਵੇਂ ਹੀ ਉਸ ਨੇ ਇਹ ਕਿਹਾ ਤਾਂ ਸਾਰੇ ਲੋਕਾਂ ਨੇ ਉਨ੍ਹਾਂ ਉਤੇ ਹ-ਮ-ਲਾ ਕਰ ਦਿੱਤਾ।
ਇਸ ਦੌਰਾਨ ਗੁਰਦੇਵ ਸਿੰਘ ਦੀ ਛਾ-ਤੀ ਵਿਚ ਬ-ਰ-ਛੇ ਨਾਲ ਵਾਰ ਹੋਣ ਕਰਕੇ ਉਹ ਜ਼ਮੀਨ ਉਤੇ ਡਿੱ-ਗ ਗਿਆ ਅਤੇ ਉਸ ਉਤੇ ਕਈ ਵਾਰ ਕੀਤੇ ਗਏ। ਜਦੋਂ ਉਸ ਨੇ ਰੌ-ਲਾ ਪਾਇਆ ਤਾਂ ਉਕਤ ਵਿਅਕਤੀ ਆਪਣੇ ਹ-ਥਿ-ਆ*ਰਾਂ ਸਮੇਤ ਉਥੋਂ ਭੱਜ ਗਏ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਗੱਡੀ ਦਾ ਪ੍ਰਬੰਧ ਕੀਤਾ ਅਤੇ ਗੁਰਦੇਵ ਸਿੰਘ ਨੂੰ ਇਲਾਜ ਲਈ ਅਜਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਪਹੁੰਚਦੇ ਕੀਤਾ। ਹਸਪਤਾਲ ਵਿਚ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗੁਰਭੇਜ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।