ਪੰਜਾਬ ਸੂਬੇ ਦੇ ਜਿਲ੍ਹਾ ਮਾਨਸਾ ਤੋਂ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਮਾਨਸਾ ਵਿਚ ਬਿਜਲੀ ਦਾ ਝ-ਟ-ਕਾ ਲੱਗਣ ਕਾਰਨ ਕਰੀਬ 7 ਉਮਰ ਦੇ ਇਕ ਜੁਆਕ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਜੁਆਕ ਦੀ ਪਹਿਚਾਣ ਗੁਰਮਨ ਸਿੰਘ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜੁਆਕ ਪਰਿਵਾਰ ਦਾ ਇਕ-ਲੌਤਾ ਹੀ ਪੁੱਤਰ ਸੀ। ਇਸ ਘ-ਟ-ਨਾ ਤੋਂ ਬਾਅਦ ਪਰਿਵਾਰਕ ਮੈਂਬਰ ਗਹਿਰੇ ਸਦਮੇ ਵਿਚ ਹਨ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਜ਼ਿੰਮੇਵਾਰ ਮਹਿਕਮੇ ਦੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਨੇੜੇ ਡੇਰਾ ਬਾਬਾ ਭਾਈ ਗੁਰਦਾਸ ਦੇ ਨੇੜੇ ਇੱਕ ਪਰਿਵਾਰ ਦਾ ਸੱਤ ਸਾਲ ਉਮਰ ਦਾ ਜੁਆਕ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰ-ਗੀ-ਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਇਸ ਦੌਰਾਨ ਜੁਆਕ ਨੂੰ ਜੋਰਦਾਰ ਕਰੰਟ ਲੱਗ ਗਿਆ। ਜਿਸ ਕਾਰਨ ਉਸ ਦੀ ਮੌ-ਤ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਦਾਰਾ ਸਿੰਘ, ਸੁਰਪ੍ਰੀਤ ਕੌਰ, ਰਣਵੀਰ ਸਿੰਘ ਨੇ ਦੱਸਿਆ ਕਿ ਵਿਆਹ ਤੋਂ 8 ਸਾਲ ਬਾਅਦ ਜੁਆਕ ਦਾ ਜਨਮ ਹੋਇਆ ਸੀ। ਜੁਆਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਬਿਜਲੀ ਮਹਿਕਮੇ ਨੂੰ ਨੰ-ਗੀ-ਆਂ ਤਾਰਾਂ ਬਾਰੇ ਜਾਣੂ ਕਰਵਾਇਆ ਹੈ, ਪਰ ਇਨ੍ਹਾਂ ਵੱਲ ਕਿਸੇ ਨੇ ਵੀ ਕੋਈ ਧਿਆਨ ਨਹੀਂ ਦਿੱਤਾ। ਮਹਿਕਮੇ ਦੀ ਅਣਗਹਿਲੀ ਹੀ ਉਨ੍ਹਾਂ ਦੇ ਜੁਆਕ ਦੀ ਮੌ-ਤ ਦਾ ਕਾਰਨ ਬਣੀ ਹੈ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪੁੱਜੇ ਵਿਧਾਇਕ ਵਿਜੇ ਸਿੰਗਲਾ ਵਲੋਂ ਪਰਿਵਾਰਕ ਮੈਂਬਰਾਂ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਇਸ ਮਾਮਲੇ ਲਈ ਮਾਨਸਾ ਦੀ ਨਗਰ ਕੌਂਸਲ ਵਲੋਂ 2 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।