ਪੰਜਾਬ ਵਿੱਚ ਇੱਕ ਸਥਾਨਕ ਕਾਂਗਰਸੀ ਆ-ਗੂ ਦੀ ਮੌ-ਤ ਹੋ ਗਈ ਹੈ। ਲੁਧਿਆਣਾ ਦੇ ਜਗਰਾਉਂ ਦੇ ਰਾਏਕੋਟ ਰੋਡ ਉਤੇ ਮੰਗਲਵਾਰ ਦੇਰ ਰਾਤ ਉਸ ਸਮੇਂ ਹੰ-ਗਾ-ਮਾ ਹੋ ਗਿਆ, ਜਦੋਂ ਮੋਟਰਸਾਇਕਲ ਸਵਾਰ ਕਾਂਗਰਸੀ ਬਲਾਕ ਸਮਿਤੀ ਮੈਂਬਰ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ। ਮ੍ਰਿਤਕ ਰਾਜਪਾਲ ਸਿੰਘ ਉਰਫ਼ ਪਾਲਾ ਬਾਬਾ ਸ਼ੇਰਪੁਰਾ ਗੇਟ ਦਾ ਰਹਿਣ ਵਾਲਾ ਸੀ। ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਹੰ-ਗਾ-ਮਾ ਕੀਤਾ ਅਤੇ ਦੋਸ਼ ਲਾਇਆ ਕਿ ਨਾਕਾ-ਬੰਦੀ ਦੌਰਾਨ ਪੁਲਿਸ ਕਰਮਚਾਰੀਆਂ ਨੇ ਰਾਜਪਾਲ ਸਿੰਘ ਨੂੰ ਧੱ-ਕਾ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌ-ਤ ਹੋ ਗਈ ਹੈ।
ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਤੇ ਪੁਲਿਸ ਵਿਭਾਗ ਵਿੱਚ ਵੀ ਹਲਚਲ ਦਾ ਮਾਹੌਲ ਬਣ ਗਿਆ। ਕਾਹਲੀ ਵਿੱਚ ਥਾਣਾ ਸਿਟੀ ਦੀ ਪੁਲਿਸ ਅਤੇ ਬੱਸ ਸਟੈਂਡ ਚੌਕੀ ਦੀ ਪੁਲਿਸ ਰਾਏਕੋਟ ਰੋਡ ਉਤੇ ਸਥਿਤ ਕਲਿਆਣੀ ਹਸਪਤਾਲ ਪਹੁੰਚੀ। ਜਿੱਥੇ ਪਰਿਵਾਰ ਸਮੇਤ ਹੋਰ ਲੋਕਾਂ ਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਅਤੇ ਜਾਮ ਲਗਾ ਦਿੱਤਾ। ਇਥੇ ਮੌਕੇ ਉਤੇ ਪਹੁੰਚੇ ਐੱਸ. ਐੱਚ. ਓ. ਸਿਟੀ ਅੰਮ੍ਰਿਤਪਾਲ ਵਲੋਂ ਲੋਕਾਂ ਨੂੰ ਸ਼ਾਂਤ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ। ਪੁਲਿਸ ਵਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਦੇਹ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਜੀ. ਐਚ. ਜੀ. ਅਕੈਡਮੀ ਦੇ ਨੇੜੇ ਰਹਿਣ ਵਾਲੇ ਗੱਲਾ ਮਜ਼ਦੂਰ ਕਮੇਟੀ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਰਾਜਪਾਲ ਸਿੰਘ ਉਰਫ਼ ਪਾਲਾ ਬਾਬਾ ਦੇ ਪੁੱਤਰ ਨੇ ਦੋਸ਼ ਲਾਇਆ ਕਿ ਉਹ ਮੰਗਲਵਾਰ ਰਾਤ ਨੂੰ ਮੋਟਰਸਾਈਕਲ ਉਤੇ ਘਰ ਜਾ ਰਿਹਾ ਸੀ। ਪੁਲਿਸ ਕਰਮਚਾਰੀਆਂ ਨੇ ਉਸ ਨੂੰ ਸ਼ੇਰਪੁਰਾ ਚੌਕ ਦੇ ਗੇਟ ਨੇੜੇ ਰੋਕ ਲਿਆ। ਪੁਲਿਸ ਕਰਮਚਾਰੀਆਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ। ਪੁੱਤਰ ਨੇ ਆਪਣੇ ਪਿਤਾ ਰਾਜਪਾਲ ਸਿੰਘ ਉਰਫ਼ ਪਾਲਾ ਨੂੰ ਘਰ ਵਿੱਚ ਰੱਖੇ ਮੋਟਰਸਾਈਕਲ ਦੇ ਦਸਤਾਵੇਜ਼ ਲੈ ਕੇ ਆਉਣ ਲਈ ਕਿਹਾ। ਰਾਜਪਾਲ ਸਿੰਘ ਕਾਗਜ਼ ਲੈ ਕੇ ਪਹੁੰਚਿਆ ਅਤੇ ਪੁਲਿਸ ਨੂੰ ਕਾਗਜ ਦਿਖਾਉਣ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਧੱ-ਕਾ ਦੇ ਦਿੱਤਾ। ਰਾਜਪਾਲ ਡਿੱ-ਗ ਕੇ ਬੇ-ਹੋ-ਸ਼ ਹੋ ਗਿਆ। ਉਸ ਨੂੰ ਤੁਰੰਤ ਕਲਿਆਣੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਰਾਜਪਾਲ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਹੜਤਾਲ ਦੀ ਚਿਤਾ-ਵਨੀ ਦਿੱਤੀ
ਹਸਪਤਾਲ ਦੇ ਬਾਹਰ ਮੌਜੂਦ ਮਜ਼ਦੂਰ ਆਗੂ ਕੰਵਲਜੀਤ ਖੰਨਾ ਨੇ ਕਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਦਾ ਸਾਥੀ ਖੋ-ਹ ਲਿਆ ਹੈ। ਉਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਹੋਣ ਮਗਰੋਂ ਹੀ ਚੁੱਪ ਬੈਠਾਂਗੇ। ਉਨ੍ਹਾਂ ਨੇ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਵਿਚ ਬੁੱਧਵਾਰ ਨੂੰ ਹੜ-ਤਾਲ ਦਾ ਐਲਾਨ ਕੀਤਾ ਹੈ। ਹੜਤਾਲ ਵਿੱਚ ਆੜ੍ਹਤੀਆ, ਮਜ਼ਦੂਰ ਭਾਈ, ਸ਼ੈਲਰ ਐਸੋਸੀਏਸ਼ਨ ਦੇ ਮੈਂਬਰ ਸ਼ਮੂਲੀਅਤ ਕਰਨਗੇ। ਉਂਜ ਸਵੇਰੇ ਐਸ. ਐਸ. ਪੀ. ਨਵਨੀਤ ਸਿੰਘ ਬੈਂਸ ਸਮੇਤ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਹੋ ਗਈ ਹੈ। ਸਵੇਰੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਪੁਲਿਸ ਦਾ ਕੀ ਕਹਿਣਾ ਹੈ
ਇਸ ਮਾਮਲੇ ਸਬੰਧੀ ਡੀ. ਐਸ. ਪੀ. ਜਸਜੋਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੇ ਜ਼ਿਆਦਾ ਸ਼-ਰਾ-ਬ ਪੀਤੀ ਹੋਈ ਸੀ, ਜਿਸ ਕਾਰਨ ਉਹ ਪੁਲਿਸ ਦੀ ਡਿਊਟੀ ਵਿੱਚ ਰੁਕਾਵਟ ਪਾ ਰਿਹਾ ਸੀ। ਕਿਸੇ ਵੀ ਪੁਲਿਸ ਕਰਮਚਾਰੀ ਨੇ ਮ੍ਰਿਤਕ ਨੂੰ ਧੱ-ਕਾ ਨਹੀਂ ਦਿੱਤਾ। ਅੱਤ ਦੀ ਗਰਮੀ ਅਤੇ ਸ਼-ਰਾ-ਬ ਪੀਣ ਕਾਰਨ ਉਸ ਨੂੰ ਦਿਲ ਦਾ ਦੌ-ਰਾ ਪਿਆ। ਪੁਲਿਸ ਉਸ ਨੂੰ ਹਸਪਤਾਲ ਲੈ ਕੇ ਗਈ ਹੈ।
ਪੋਸਟ ਮਾਰਟਮ ਰਿਪੋਰਟ ਵਿਚ ਲੱਗੇਗਾ ਪਤਾ
ਇਸ ਮਾਮਲੇ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।