ਨੌਜਵਾਨ ਨੇ, ਵਿਦੇਸ਼ ਰਹਿੰਦੀ ਪ੍ਰੇ-ਮਿ-ਕਾ ਨਾਲ, ਫੋਨ ਤੇ ਝ-ਗ-ੜਾ ਹੋਣ ਤੋਂ ਬਾਅਦ, ਜਿੰਦਗੀ ਨੂੰ ਆਖੀ ਅਲ-ਵਿਦਾ, 8 ਲੱ-ਖ ਖਰਚ ਕੇ ਭੇਜੀ ਸੀ ਇੰਗਲੈਂਡ

Punjab

ਵਿਦੇਸ਼ ਵਿਚ ਰਹਿਣ ਵਾਲੀ ਪ੍ਰੇ-ਮਿ-ਕਾ ਨਾਲ ਫੋਨ ਉਤੇ ਹੋਏ ਝ-ਗ-ੜੇ ਤੋਂ ਬਾਅਦ 25 ਸਾਲ ਉਮਰ ਦੇ ਨੌਜਵਾਨ ਨੇ ਖੁਦ ਨੂੰ ਗੋ-ਲੀ, ਮਾ*ਰ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਹ ਘ-ਟ-ਨਾ ਪਟਿਆਲਾ ਦੇ ਸਮਾਣਾ ਇਲਾਕੇ ਦੀ ਦੱਸੀ ਜਾ ਰਹੀ ਹੈ। ਇਥੇ ਪਰਵਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਗੋ-ਲੀ, ਲੱਗਣ ਕਾਰਨ ਮੌਕੇ ਉਤੇ ਹੀ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੇ ਸਮਾਣਾ ਸਦਰ ਥਾਣੇ ਦੇ ਅਧਿਕਾਰੀਆਂ ਨੇ ਦੇਹ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਬੁੱਧਵਾਰ ਦੁਪਹਿਰ ਪੋਸਟ ਮਾਰਟਮ ਕਰਵਾ ਕੇ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਕਾਫੀ ਦਿਨਾਂ ਤੋਂ ਦੋਵਾਂ ਵਿਚਾਲੇ ਚੱਲ ਰਿਹਾ ਸੀ ਝ-ਗ-ੜਾ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਦੀ ਕੋਮਲਪ੍ਰੀਤ ਕੌਰ ਨਾਲ ਗੱਲਬਾਤ ਚੱਲ ਰਹੀ ਸੀ। ਪਰਵਿੰਦਰ ਸਿੰਘ ਇਸ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਲੜਕੀ ਨੇ ਕਿਹਾ ਕਿ ਉਹ ਯੂ. ਕੇ. (UK) ਜਾਣਾ ਚਾਹੁੰਦੀ ਹੈ। ਪਰਵਿੰਦਰ ਸਿੰਘ ਲੜਕੀ ਨੇ ਕਰੀਬ 8 ਲੱਖ ਰੁਪਏ ਖਰਚ ਕੇ ਲੜਕੀ ਨੂੰ ਇੰਗਲੈਂਡ ਭੇਜ ਦਿੱਤਾ ਅਤੇ ਕਿਹਾ ਕਿ ਬਾਅਦ ਵਿਚ ਉਸ ਨੂੰ ਬੁਲਾ ਲਵੇ।

ਵਿਦੇਸ਼ ਵਿਚ ਪਹੁੰਚਣ ਤੋਂ ਬਾਅਦ ਲੜਕੀ ਦਾ ਰਵੱਈਆ ਬਦਲ ਗਿਆ। ਉਹ ਹਰ ਗੱਲ ਉਤੇ ਪਰਵਿੰਦਰ ਸਿੰਘ ਨੂੰ ਨੰਬਰ ਬਲਾਕ ਕਰਨ ਦੀ ਧ-ਮ-ਕੀ ਦਿੰਦੀ ਰਹੀ। ਪਰਵਿੰਦਰ ਸਿੰਘ ਇਸ ਮਾਮਲੇ ਨੂੰ ਲੈ ਕੇ ਚਿੰਤਾ ਵਿਚ ਰਹਿੰਦਾ ਸੀ। ਮੰਗਲਵਾਰ ਰਾਤ ਨੂੰ ਵੀ ਦੋਵਾਂ ਵਿਚਕਾਰ ਝ-ਗ-ੜਾ ਹੋਇਆ ਸੀ। ਬੁੱਧਵਾਰ ਸਵੇਰੇ ਵੀ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਪਰਵਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਰਿ-ਵਾ-ਲ-ਵ-ਰ ਨਾਲ ਗੋ-ਲੀ, ਮਾ*ਰ ਕੇ ਖੁ-ਦ-ਕੁ-ਸ਼ੀ ਕਰ ਲਈ ਹੈ।

ਕੋਮਲਪ੍ਰੀਤ ਕੌਰ ਨਾਮ ਦੀ ਲੜਕੀ ਖਿਲਾਫ ਮਾਮਲਾ ਦਰਜ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਸਮਾਣਾ ਦੇ ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਬਿਆਨਾਂ ਵਿੱਚ ਕੋਮਲਪ੍ਰੀਤ ਕੌਰ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *