ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਸਿੰਗੜੀਵਾਲਾ ਬਾਈਪਾਸ ਨੇੜੇ ਸਥਿਤ ਸਿੰਗੜੀਵਾਲਾ ਰੇਲਵੇ ਫਾਟਕ ਦੇ ਨੇੜੇ ਇਕ ਚਾਹ ਅਤੇ ਰੋਟੀ ਦੇ ਖੋਖੇ ਤੋਂ ਬੀਤੇ ਦਿਨੀਂ ‘AAP’ ਆਗੂ ਜਸਵੰਤ ਰਾਏ ਕਾਲਾ ਦੇ ਭਰਾ ਦੀ ਸ਼ੱ-ਕੀ ਹਾਲ ਦੇਹ ਮਿਲਣ ਤੋਂ ਇਲਾਕੇ ਵਿਚ ਸਨ-ਸਨੀ ਫੈਲ ਗਈ। ਇਸ ਘ-ਟ-ਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਵਲੋਂ ਮੌਕੇ ਉੱਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ। ਮ੍ਰਿਤਕ ਦੀ ਪਹਿਚਾਣ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਉਮਰ ਕਰੀਬ 52 ਸਾਲ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਦੇ ਰੂਪ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਨਾਮ ਲਾਲ ਗਾਮਾ ਦੇ ਭਰਾ ਜਸਵੰਤ ਰਾਏ ਕਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਸਿੰਗੜੀਵਾਲਾ ਰੇਲਵੇ ਫਾਟਕ ਦੇ ਕੋਲ ਚਾਹ ਅਤੇ ਰੋਟੀ ਦਾ ਖੋਖਾ ਚਲਾਉਂਦਾ ਸੀ ਅਤੇ ਰਾਤ ਨੂੰ ਆਪਣੇ ਸਮਾਨ ਦੀ ਰਾਖੀ ਲਈ ਉਥੇ ਹੀ ਰਹਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਭਰਾ ਦੀ ਮੌ-ਤ ਹੋ ਗਈ ਹੈ ਅਤੇ ਜਦੋਂ ਉਹ ਮੌਕੇ ਉੱਤੇ ਪਹੁੰਚੇ ਤਾਂ ਭਰਾ ਦੀ ਦੇਹ ਬੈੱਡ ਤੋਂ ਹੇਠਾਂ ਪਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਐਕਟਿਵਾ ਅਤੇ ਪਰਸ ਵਿੱਚੋਂ ਪੈਸੇ ਵੀ ਗਾਇਬ ਸਨ।
ਇਸ ਘ-ਟ-ਨਾ ਤੋਂ ਬਾਅਦ ਇਲਾਕੇ ਵਿਚ ਭੈਅ ਦਾ ਮਹੌਲ ਬਣ ਗਿਆ। ਪਰਿਵਾਰ ਵੱਲੋਂ ਉਸ ਦੇ ਕ-ਤ-ਲ ਦਾ ਸ਼ੱ-ਕ ਜਤਾਇਆ ਜਾ ਰਿਹਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕ-ਤ-ਲ ਬਾਰੇ ਕੁਝ ਕਿਹਾ ਜਾ ਸਕਦਾ ਹੈ।