ਜਿਲ੍ਹਾ ਨਗੌਰ (ਰਾਜਸਥਾਨ) ਵਿਚ ਡਿਡਵਾਨਾ ਸ਼ਹਿਰ ਦੇ ਸ਼ੀਤਲ ਕੁੰਡ ਬਾਲਾ ਜੀ ਮੰਦਰ ਦੇ ਸਾਹਮਣੇ ਸਥਿਤ ਗੰਦੇ ਪਾਣੀ ਦੇ ਛੱਪੜ ਵਿਚ ਡੁੱ-ਬ-ਣ ਨਾਲ ਦੋ ਜੁਆਕਾਂ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਹਿਚਾਣ ਕੱਦੂ ਉਮਰ 4 ਸਾਲ ਪੁੱਤਰ ਰਾਕੇਸ਼ ਅਤੇ ਰਾਜੂ ਉਮਰ 3 ਸਾਲ ਪੁੱਤਰ ਰਾਕੇਸ਼ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਜੁਆਕ ਖੇਡ ਰਹੇ ਸਨ ਤਾਂ ਇਸ ਦੌਰਾਨ ਅਚਾਨਕ ਉਨ੍ਹਾਂ ਦੇ ਪੈਰ ਤਿਲਕਣ ਕਾਰਨ ਦੋਵੇਂ ਜੁਆਕ ਗੰਦੇ ਪਾਣੀ ਦੇ ਛੱਪੜ ਵਿੱਚ ਡਿੱ-ਗ ਗਏ। ਦੋਵਾਂ ਦੀ ਡੁੱ-ਬ-ਣ ਕਾਰਨ ਮੌ-ਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਨਿਵਾਸੀ ਮਹਿੰਦਰ ਸਿੰਘ ਨੇ ਦੋਹਾਂ ਨੂੰ ਛੱਪੜ ਵਿਚੋਂ ਬਾਹਰ ਕੱਢਿਆ ਅਤੇ ਸਰਕਾਰੀ ਬੰਗੜ ਜ਼ਿਲਾ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘ-ਟ-ਨਾ ਤੋਂ ਬਾਅਦ ਪਰਿਵਾਰ ਵਾਲੇ ਸਦਮੇ ਵਿਚ ਹਨ।
ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਹਸਪਤਾਲ ਵਿਚ ਭਾਰੀ ਭੀੜ ਇਕੱਠੀ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲੀ ਤੋਂ ਬਾਅਦ ਥਾਣਾ ਡਿਡਵਾਣਾ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਦੇਹਾਂ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਇਸ ਘ-ਟ-ਨਾ ਨੂੰ ਲੈ ਕੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨੇ ਉੱਤੇ ਬੈਠ ਗਏ, ਧਰਨੇ ਦੀ ਸੂਚਨਾ ਮਿਲਦਿਆਂ ਹੀ ਨਾਇਬ ਤਹਿਸੀਲਦਾਰ, ਨਗਰ ਕੌਂਸਲ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉੱਤੇ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਧਰਨੇ ਉੱਤੇ ਬੈਠੇ ਲੋਕਾਂ ਨੇ ਮੁਆਵਜ਼ਾ, ਛੱਪੜ ਦੇ ਆਲੇ-ਦੁਆਲੇ ਹੱਦਬੰਦੀ, ਡਰੇਨ ਦੀ ਸਫ਼ਾਈ ਅਤੇ ਹੋਰ ਮੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਫਿਰ ਲੋਕ ਸ਼ਾਂਤ ਹੋਏ। ਇਸ ਤੋਂ ਬਾਅਦ ਦੇਹਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਨਗਰ ਕੌਂਸਲ ਉੱਤੇ ਲਾਪ੍ਰ-ਵਾਹੀ ਦੇ ਦੋਸ਼
ਇਸ ਮਾਮਲੇ ਨੂੰ ਲੈ ਕੇ ਗੁੱਸੇ ਵਿਚ ਆਏ ਲੋਕਾਂ ਨੇ ਨਗਰ ਕੌਂਸਲ ਉੱਤੇ ਲਾਪ੍ਰਵਾਹੀ ਦਾ ਦੋਸ਼ ਲਗਾਇਆ। ਲੋਕਾਂ ਨੇ ਦੱਸਿਆ ਕਿ ਇੰਨਾ ਵੱਡਾ ਪਾਣੀ ਦਾ ਛੱਪੜ ਆਬਾਦੀ ਦੇ ਵਿਚਕਾਰ ਬਣਿਆ ਹੋਇਆ ਹੈ ਪਰ ਕੌਂਸਲ ਵੱਲੋਂ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।