ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਪਿੰਡ ਲੀਲ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬ ਜਾਣ ਕਾਰਨ ਪਤੀ-ਪਤਨੀ ਦੀ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘ-ਟ-ਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਹਰ ਐਤਵਾਰ ਨੂੰ ਆਪਣੇ ਪਿੰਡ ਤੋਂ ਕੁਝ ਦੂਰੀ ਉੱਤੇ ਸਥਿਤ ਪਿੰਡ ਲੀਲਾ ਕਲਾਂ ਵਿਖੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦੇ ਸਨ ਅਤੇ ਅੱਜ ਵੀ ਜਦੋਂ ਉਹ ਗੁਰੂ ਘਰ ਮੱਥਾ ਟੇਕਣ ਲਈ ਗਏ ਤਾਂ ਉਨ੍ਹਾਂ ਨਾਲ ਦੁਖ-ਦਾਈ ਘ-ਟ-ਨਾ ਵਾਪਰ ਗਈ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਬਲਵੰਤ ਸਿੰਘ ਗੁਰਦੁਆਰਾ ਸਾਹਿਬ ਵਿਚ ਬਣੇ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਉਤਰਿਆ ਤਾਂ ਉਹ ਆਪਣੇ ਆਪ ਤੇ ਕਾਬੂ ਨਾ ਰੱਖ ਸਕਿਆ ਅਤੇ ਪਾਣੀ ਵਿਚ ਡੁੱ-ਬ ਗਿਆ। ਇਹ ਦੇਖ ਕੇ ਉਸ ਦੀ ਪਤਨੀ ਰਾਜਵੰਤ ਕੌਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਉਹ ਵੀ ਪਾਣੀ ਵਿੱਚ ਡੁੱ-ਬ ਗਈ। ਇਸ ਦੌਰਾਨ ਦੋਵੇਂ ਪਤੀ-ਪਤਨੀ ਦੀ ਸਰੋਵਰ ਵਿੱਚ ਡੁੱ-ਬ-ਣ ਕਾਰਨ ਮੌ-ਤ ਹੋ ਗਈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਤੀ-ਪਤਨੀ ਦੇ ਡੁੱ-ਬ-ਣ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ ਗਈ। ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਦੀਆਂ ਦੇਹਾਂ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ ਗਿਆ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਤੋਂ ਬਾਅਦ ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਇਕ ਧੀ ਅਤੇ ਦੋ ਪੁੱਤਰਾਂ ਨੂੰ ਛੱਡ ਗਏ ਹਨ। ਇਸ ਘ-ਟ-ਨਾ ਕਾਰਨ ਹਰ ਕੋਈ ਬਹੁਤ ਭਾਵੁਕ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।