ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਤਲਵੰਡੀ ਕੂਕਾ ਦੇ ਰਹਿਣ ਵਾਲੇ ਗੁਰਜੀਤ ਸਿੰਘ ਉਮਰ 32 ਸਾਲ ਦੀ ਮੌ-ਤ ਕਾਰਨ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੀਤ ਸਿੰਘ ਦੇ ਘਰ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਗੁਰਜੀਤ ਸਿੰਘ ਦਾ ਵਿਆਹ ਇਸੇ ਮਹੀਨੇ 18 ਅਕਤੂਬਰ ਨੂੰ ਹੋਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌ-ਤ ਹੋ ਗਈ। ਉਹ ਅਮਰੀਕਾ ਤੋਂ ਘਰ ਪਰਤਣ ਦੀ ਤਿਆਰੀ ਕਰ ਰਿਹਾ ਸੀ ਕਿ ਅਚਾ-ਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌ-ਤ ਹੋ ਗਈ।
ਪਿੰਡ ਕੂਕਾ ਤਲਵੰਡੀ ਦਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਛੇ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਨੌਜਵਾਨ ਪੁੱਤਰ ਦੀ ਮੌ-ਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ। ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਜੀਤ ਸਿੰਘ ਦੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿੰਦਾ ਸੀ ਅਤੇ ਹੁਣ ਉਸ ਨੇ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ 18 ਅਕਤੂਬਰ ਨੂੰ ਵਿਆਹ ਸੀ।
ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ, ਗੁਰਜੀਤ ਸਿੰਘ ਆਪਣਾ ਸਮਾਨ ਪੈਕ ਕਰ ਕੇ ਪੰਜਾਬ ਲਈ ਫਲਾਈਟ ਫੜਨ ਦੀ ਤਿਆਰੀ ਕਰ ਰਿਹਾ ਸੀ। ਬੀਤੇ ਕੱਲ੍ਹ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ। ਜਿੱਥੇ ਉਸ ਨੂੰ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੌ-ਤ ਦੀ ਖਬਰ ਮਿਲਣ ਤੋਂ ਬਾਅਦ ਘਰ ਵਿਚ ਸੋਗ ਦਾ ਮਾਹੌਲ ਹੈ।