ਸਿਆਸੀ ਆਗੂ ਦੇ ਇਕ-ਲੌਤੇ ਪੁੱਤਰ ਉੱਤੇ, ਅਣ-ਪਛਾਤੇ ਵਿਅਕਤੀਆਂ ਨੇ ਕੀਤਾ ਵਾ-ਰ, ਜਖਮੀਂ ਨੇ ਇਲਾਜ ਦੌਰਾਨ ਤੋੜਿਆ ਦ-ਮ

Punjab

ਮੰਡੀ ਗੋਬਿੰਦਗੜ੍ਹ (ਪੰਜਾਬ) ਵਿੱਚ ਕਾਂਗਰਸ ਪਾਰਟੀ ਦੇ ਇੱਕ ਆਗੂ ਦੇ ਪੁੱਤਰ ਦਾ ਕ-ਤ-ਲ ਹੋਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ, ਮੰਡੀ ਗੋਬਿੰਦਗੜ੍ਹ ਦੇ ਪੁੱਤਰ ਦੇ ਕ-ਤ-ਲ ਦੇ ਦੋਸ਼ ਹੇਠ ਪੰਜ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਤਰਨਜੀਤ ਸਿੰਘ ਉਮਰ 35 ਸਾਲ ਲੁਧਿਆਣਾ ਵਿੱਚ ਸਕਰੈਪ ਦਾ ਕਾਰੋਬਾਰ ਕਰਦਾ ਸੀ। ਪਿਤਾ ਨੇ ਦੋਸ਼ ਲਾਇਆ ਹੈ ਕਿ ਰੰ-ਜਿ-ਸ਼ ਕਾਰਨ ਉਸ ਦੇ ਪੁੱਤਰ ਦਾ ਕ-ਤ-ਲ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਂਗਰਸੀ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤਰਨਜੀਤ ਸਿੰਘ ਲੁਧਿਆਣਾ ਵਿੱਚ ਲੋਹੇ ਦੀ ਸਕਰੈਪ ਦਾ ਕਾਰੋਬਾਰ ਕਰਦਾ ਸੀ। ਕਰੀਬ ਇੱਕ ਸਾਲ ਪਹਿਲਾਂ ਉਸ ਦਾ ਆਪਣੇ ਦੋਸਤਾਂ ਨਾਲ ਝ-ਗ-ੜਾ ਹੋਇਆ ਸੀ। ਬੁੱਧਵਾਰ ਨੂੰ ਜਦੋਂ ਤਰਨਜੀਤ ਸਿੰਘ ਨਜ਼ਦੀਕੀ ਪਿੰਡ ਬਦੀਨਪੁਰ ਵਿਖੇ ਆਪਣੇ ਦੋਸਤਾਂ ਨੂੰ ਮਿਲਣ ਗਿਆ ਸੀ। ਉਦੋਂ ਸਕਾਰਪੀਓ ਗੱਡੀ ਵਿਚ ਆਏ 4-5 ਅਣ-ਪਛਾਤੇ ਨੌਜਵਾਨਾਂ ਨੇ ਉਸ ਉੱਤੇ ਜ਼ੋਰਦਾਰ ਹ-ਮ-ਲਾ ਕਰ ਦਿੱਤਾ। ਦੋਸ਼ੀਆਂ ਨੇ ਤਰਨਜੀਤ ਸਿੰਘ ਦੇ ਸਿ-ਰ ਉੱਤੇ ਲੋਹੇ ਦੀ ਰਾ-ਡ ਨਾਲ ਕਈ ਵਾਰ ਕੀਤੇ। ਇਸ ਹ-ਮ-ਲੇ ਵਿੱਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਉਸੇ ਸਮੇਂ ਜ਼ਖ਼ਮੀ ਤਰਨਜੀਤ ਸਿੰਘ ਨੇ ਆਪਣੇ ਪਿਤਾ ਨੂੰ ਫ਼ੋਨ ਉੱਤੇ ਦੱਸਿਆ ਸੀ ਕਿ ਉਸ ਉੱਤੇ ਕੁਝ ਵਿਅਕਤੀਆਂ ਨੇ ਹ-ਮ-ਲਾ ਕਰ ਦਿੱਤਾ ਹੈ ਅਤੇ ਉਹ ਜਖਮੀਂ ਹੋ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ।

ਮਨਜੀਤ ਸਿੰਘ ਨੇ ਦੱਸਿਆ ਕਿ ਤਰਨਜੀਤ ਸਿੰਘ ਉਸ ਦਾ ਇਕ-ਲੌਤਾ ਪੁੱਤਰ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੀ ਇੱਕ ਧੀ ਹੈ। ਉਸ ਦਾ ਲੜਕਾ ਸਿਰਫ ਆਪਣੇ ਦੋਸਤਾਂ ਨੂੰ ਗਲਤ ਕੰਮ ਕਰਨ ਤੋਂ ਰੋਕਦਾ ਸੀ ਜਿਸ ਦਾ ਉਹ ਵਿਰੋਧ ਕਰਦੇ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸ. ਐੱਚ. ਓ. ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਉਸ ਦੇ ਪੁੱਤਰ ਦਾ ਕ-ਤ-ਲ ਕਰਨ ਵਾਲੇ ਪੰਜ ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *