ਜਿਲ੍ਹਾ ਕਪੂਰਥਲਾ (ਪੰਜਾਬ) ਨਾਲ ਸਬੰਧਤ ਇਕ ਨੌਜਵਾਨ ਬਾਰੇ ਵਿਦੇਸ਼ ਤੋਂ ਦੁ-ਖ-ਦ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਚ ਕਪੂਰਥਲਾ ਦੇ ਇਕ ਨੌਜਵਾਨ ਦੀ ਅਚਾ-ਨਕ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਆਉਂਦੇ ਸਮੇਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਿਮਲ ਕੁਮਾਰ ਉਮਰ 38 ਸਾਲ ਪੁੱਤਰ ਕਮਲਜੀਤ ਕੁਮਾਰ ਵਾਸੀ ਪਿੰਡ ਸਿੱਧਵਾਂ ਕਪੂਰਥਲਾ ਦੇ ਰੂਪ ਵਜੋਂ ਹੋਈ ਹੈ। ਵਿਮਲ ਕੁਮਾਰ ਦੀ ਮੌ-ਤ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਮਲ ਕੁਮਾਰ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੁਝ ਸਾਲਾਂ ਤੋਂ ਫਿਲੀਪੀਨਜ਼ ਦੇ ਬੁਗੋ ਸ਼ਹਿਰ ਵਿੱਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਆਪਣੇ ਪਿੰਡ ਸਿੱਧਵਾਂ ਪਰਿਵਾਰ ਨੂੰ ਮਿਲਣ ਵੀ ਆਇਆ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਹ ਵਾਪਸ ਚਲਿਆ ਗਿਆ ਸੀ। ਜਿੱਥੇ ਸ਼ੁੱਕਰਵਾਰ ਨੂੰ ਅਚਾ-ਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌ-ਤ ਹੋ ਗਈ।
ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਜਦੋਂ ਵਿਮਲ ਕੁਮਾਰ ਆਪਣੇ ਕੰਮ ਤੋਂ ਘਰ ਨੂੰ ਆ ਰਿਹਾ ਸੀ ਤਾਂ ਉਸ ਦੇ ਅਚਾ-ਨਕ ਦਰਦ ਹੋਇਆ। ਉਸ ਦੇ ਦੋਸਤ ਉਸ ਨੂੰ ਨੇੜੇ ਦੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਵਿਮਲ ਕੁਮਾਰ ਦੀ ਮੌ-ਤ ਦੀ ਖ਼ਬਰ ਪਿੰਡ ਪਹੁੰਚਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ।