ਖੰਨਾ ਨੇੜੇ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਚ ਨ-ਸ਼ੇ ਦੀ ਵੱਧ ਮਾਤਰਾ ਨਾਲ ਇਕ 25 ਸਾਲ ਉਮਰ ਦੇ ਨੌਜਵਾਨ ਦੀ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਦੇਹ ਦੇ ਕੋਲ ਇੱਕ ਟੀ-ਕਾ ਵੀ ਮਿਲਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ ਇੱਕ 4 ਸਾਲ ਦੀ ਧੀ ਮੁਸਕਾਨ ਸ਼ਾਮਲ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਖੰਨਾ ਦੇ ਸਿਵਲ ਹਸਪਤਾਲ ਵਿੱਚ ਦੱਸਿਆ ਕਿ ਉਸ ਦਾ ਪਤੀ ਇਹ ਕਹਿ ਕੇ ਘਰੋਂ ਗਿਆ ਸੀ ਕਿ ਉਸ ਨੇ ਆਪਣਾ ਮੋਟਰਸਾਈਕਲ ਸਾਫ਼ ਕਰਨਾ ਹੈ। ਕੁਝ ਸਮੇਂ ਬਾਅਦ ਜਦੋਂ ਉਸ ਨੇ ਆਪਣੇ ਪਤੀ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੇ ਲਗਾਤਾਰ ਕਈ ਵਾਰ ਫੋਨ ਕੀਤਾ, ਪਰ ਫਿਰ ਵੀ ਉਸ ਨੇ ਫੋਨ ਨਹੀਂ ਚੁੱਕਿਆ।
ਇਸ ਤੋਂ ਬਾਅਦ ਉਹ ਆਪਣੇ ਭਰਾ ਨਾਲ ਘਰ ਪਹੁੰਚ ਗਈ। ਪਰ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਉਸ ਨੇ ਵਾਰ-ਵਾਰ ਦਰਵਾਜ਼ਾ ਖੜਕਾਇਆ ਪਰ ਉਸ ਨੇ ਦਰਵਾਜ਼ਾ ਨਾ ਖੁੱਲ੍ਹਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਉਸ ਦਾ ਮ੍ਰਿਤਕ ਪਿਆ ਸੀ। ਮ੍ਰਿਤਕਾ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਾਹੁਲ ਨ-ਸ਼ੇ ਦਾ ਆਦੀ ਸੀ ਪਰ ਉਹ ਕਾਫੀ ਸਮੇਂ ਤੋਂ ਨ-ਸ਼ਾ ਛੱਡ ਚੁੱਕਾ ਸੀ। ਹੁਣ ਫਿਰ ਉਹ ਨ-ਸ਼ੇ ਦੀ ਦ-ਲ-ਦ-ਲ ਵਿੱਚ ਫਸ ਗਿਆ ਸੀ। ਇਸ ਕਾਰਨ ਉਸ ਨੇ ਨ-ਸ਼ੇ ਦਾ ਟੀ*ਕਾ ਲਗਾਇਆ ਅਤੇ ਓਵਰ*ਡੋਜ਼ ਕਾਰਨ ਉਸ ਦੀ ਮੌ-ਤ ਹੋ ਗਈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਨੌਜਵਾਨ ਦੀ ਮੌ-ਤ ਹੋ ਗਈ ਹੈ। ਉਹ ਸਿਵਲ ਹਸਪਤਾਲ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿ-ਤ-ਕ ਦੇ ਪਰਿਵਾਰ ਨਾਲ ਗੱਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਦੀ ਮੌ-ਤ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ।