ਜਿਲ੍ਹਾ ਜਲੰਧਰ (ਪੰਜਾਬ) ਵਿੱਚ ਇੱਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਨਾਬਾ-ਲਗ ਲੜਕੇ ਦੀ ਮੌ-ਤ ਹੋ ਗਈ ਹੈ। ਮ੍ਰਿਤਕ ਲੜਕਾ ਸੂਫੀ ਗਾਇਕ ਬੰਟੀ ਕੱਵਾਲ ਦਾ ਪੁੱਤਰ ਸੀ। ਦੋ ਦਿਨ ਪਹਿਲਾਂ ਉਸ ਦਾ ਇਕ ਐਕਸੀ-ਡੈਂਟ ਹੋਇਆ ਸੀ ਅਤੇ ਸ਼ੁੱਕਰਵਾਰ ਨੂੰ ਉਸ ਦੀ ਮੌ-ਤ ਹੋ ਗਈ ਸੀ। ਸੂਫੀ ਗਾਇਕ ਦੇ ਬੇਟੇ ਦੀ ਮੌ-ਤ ਤੋਂ ਬਾਅਦ ਜਲੰਧਰ ਵਿਚ ਸੋਗ ਦੀ ਲਹਿਰ ਛਾ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਸੂਫੀ ਗਾਇਕ ਬੰਟੀ ਕੱਵਾਲ ਦਾ ਨਾਬਾ-ਲਗ ਪੁੱਤਰ ਐਕਟਿਵਾ ਉੱਤੇ ਸਵਾਰ ਹੋ ਕੇ ਬਾਜ਼ਾਰ ਤੋਂ ਸਾਮਾਨ ਖ੍ਰੀਦਣ ਜਾ ਰਿਹਾ ਸੀ। ਇਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਐਕਟਿਵਾ ਦੇ ਅੱਗੇ ਕੁੱਤਾ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ। ਹਸਪਤਾਲ ਵਿਚ ਦੋ ਦਿਨਾਂ ਦੇ ਇਲਾਜ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਦੀ ਮੌ-ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਬਸਤੀ ਪੀਰ ਦਾਦ, ਜਲੰਧਰ ਦਾ ਰਹਿਣ ਵਾਲਾ ਇਵਾਨ ਉਮਰ 15 ਸਾਲ 10ਵੀਂ ਜਮਾਤ ਦਾ ਵਿਦਿਆਰਥੀ ਸੀ। ਇਸ ਹਾਦਸੇ ਵਿਚ ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਇਵਾਨ ਦੀ ਮੌ-ਤ ਕਾਰਨ ਪਰਿਵਾਰ ਵਿਚ ਸੋਗ ਹੈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਵਾਨ ਬੁੱਧਵਾਰ ਨੂੰ ਐਕਟਿਵਾ ਉੱਤੇ ਬਾਜ਼ਾਰ ਵਿਚ ਸਾਮਾਨ ਖ੍ਰੀਦਣ ਗਿਆ ਸੀ। ਰਸਤੇ ਵਿੱਚ ਅਚਾ-ਨਕ ਉਸ ਦੀ ਐਕਟਿਵਾ ਦੇ ਅੱਗੇ ਇੱਕ ਕੁੱ-ਤਾ ਆ ਗਿਆ ਅਤੇ ਐਕਟਿਵਾ ਬੇਕਾਬੂ ਹੋ ਕੇ ਉਥੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇਵਾਨ ਨੂੰ ਗੰਭੀਰ ਸੱ-ਟਾਂ ਲੱਗ ਗਈਆਂ। ਪਰਿਵਾਰ ਨੇ ਇਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਉਸ ਦੀ ਮੌ-ਤ ਹੋ ਗਈ।
ਇਸ ਹਾਦਸੇ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਇਵਾਨ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।