ਫਤਿਹਗੜ੍ਹ ਸਾਹਿਬ (ਪੰਜਾਬ) ਤੋਂ ਭਿਆ-ਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਰਹਿੰਦ-ਪਟਿਆਲਾ ਰੋਡ ਉੱਤੇ ਇੱਕ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾ ਗਈ, ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਦਰਦ*ਨਾਕ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਦੋ ਨੌਜਵਾਨ ਜਾ ਰਹੇ ਸਨ ਅਤੇ ਉਨ੍ਹਾਂ ਦੀ ਤੇਜ਼ ਸਪੀਡ ਕਾਰ ਇਕ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆ-ਨਕ ਸੀ ਕਿ ਕਾਰ ਦੇ ਪਰ-ਖੱਚੇ ਉੱਡ ਗਏ।
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਮਰ 23 ਸਾਲ ਵਾਸੀ ਕੈਥਲ ਜਿਲ੍ਹਾ ਪਟਿਆਲਾ ਅਤੇ ਹਰਪ੍ਰੀਤ ਸਿੰਘ ਉਮਰ 22 ਵਾਸੀ ਦਾਨੀਪੁਰ ਜਿਲ੍ਹਾ ਪਟਿਆਲਾ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਪਟਿਆਲਾ ਤੋਂ ਸਰਹਿੰਦ ਵੱਲ ਨੂੰ ਆ ਰਹੇ ਸਨ, ਇਸ ਦੌਰਾਨ ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ ਅਤੇ ਦੋਵਾਂ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਨੌਜਵਾਨਾਂ ਦੀਆਂ ਦੇਹਾਂ ਬੁਰੀ ਤਰ੍ਹਾਂ ਫਸ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਨੇ ਬਹੁਤ ਹੀ ਮੁਸ਼ਕਲ ਨਾਲ ਕਾਰ ਵਿਚੋਂ ਬਾਹਰ ਕੱਢਿਆ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਇਸ ਮਾਮਲੇ ਦੀ ਜਾਂਚ ਵਿਚ ਲੱਗ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਪੋਸਟ ਮਾਰਟਮ ਤੋਂ ਬਾਅਦ ਦੇਹਾਂ ਮ੍ਰਿਤਕਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।