ਪਰਿਵਾਰਕ ਝ-ਗ-ੜੇ ਦੇ ਚੱਲਦੇ, ਨੌਜਵਾਨ ਉੱਤੇ ਕੀਤਾ ਫਾ-ਇ-ਰ, ਜਖਮੀਂ ਨੇ ਤਿਆਗੇ ਪ੍ਰਾ-ਣ, ਮਾਮਲਾ ਦਰਜ, ਜਾਂਂਚ ਜਾਰੀ

Punjab

ਪੰਜਾਬ ਦੇ ਰਾਏਕੋਟ ਵਿਚ ਇਕ ਨੌਜਵਾਨ ਉੱਤੇ ਫਾ-ਇ-ਰ ਕਰਕੇ ਕ-ਤ-ਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ (BKU) ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਇਕ ਗੰਭੀਰ ਕੇਸ ਵਿੱਚ ਕ-ਤ-ਲ ਦਾ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਲੱਗਿਆ ਹੈ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਥੇਬੰਦੀ ਦੇ ਸਥਾਨਕ ਆਗੂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਦਾ ਗੋ-ਲੀ, ਮਾ-ਰ ਕੇ ਕ-ਤ-ਲ ਕਰ ਦਿੱਤਾ।

ਇਹ ਘਟਨਾ ਸ਼ੁੱਕਰਵਾਰ ਦੀ ਰਾਤ ਕਰੀਬ 11.30 ਵਜੇ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਬੀਕੇਯੂ ਦਫ਼ਤਰ ਵਿੱਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੁੱਦੇ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਦੌਰਾਨ ਡੀਸੀ ਨੂਰਪੁਰਾ ਨੇ ਆਪਣੇ ਰਿਵਾ-ਲਵਰ ਨਾਲ ਅਮਨਾ ਪੰਡੋਰੀ ਨੂੰ ਗੋ-ਲੀ ਮਾ*ਰ ਦਿੱਤੀ। ਇਸ ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਮਾਮਲੇ ਦੀ ਸੂਚਨਾ ਅਮਨਾ ਪੰਡੋਰੀ ਦੇ ਭਰਾ ਮੁਕੰਦ ਸਿੰਘ ਨੇ ਪੰਜਾਬ ਪੁਲਿਸ ਦੇ ਐਮਰਜੈਂਸੀ ਨੰਬਰ 112 ਨੂੰ ਦਿੱਤੀ। ਉਸ ਨੇ ਦੱਸਿਆ ਕਿ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨੇ ਉਸ ਦੇ ਭਰਾ ਨੂੰ ਗੋ-ਲੀ, ਮਾ-ਰ ਦਿੱਤੀ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਉੱਤੇ ਡੀ. ਐਸ. ਪੀ. ਰਾਏਕੋਟ ਹਰਜਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ਉੱਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਸਮੇਂ ਬੀ. ਕੇ. ਯੂ. ਦਫ਼ਤਰ ਵਿਚ ਸ਼-ਰਾ-ਬ ਦਾ ਸੇਵਨ ਕੀਤਾ ਜਾ ਰਿਹਾ ਸੀ ਦੋਸ਼ੀਆਂ ਨੇ ਕਿਸੇ ਗੱਲ ਨੂੰ ਲੈ ਕੇ ਆਮਨਾ ਪੰਡੋਰੀ ਨੂੰ ਫੋਨ ਕਰਕੇ ਉੱਥੇ ਬੁਲਾਇਆ ਸੀ। ਸੂਤਰਾਂ ਦੇ ਦੱਸਣ ਅਨੁਸਾਰ ਅਮਨਾ ਪੰਡੋਰੀ ਪਰਿਵਾਰਕ ਕਾਰਨਾਂ ਕਰਕੇ ਆਪਣੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨਾਲ ਨਾਰਾਜ਼ ਸੀ ਅਤੇ ਇਸੇ ਬਹਿਸ ਦੌਰਾਨ ਵਿਵਾਦ ਵਧ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਮਨਾ ਪੰਡੋਰੀ ਉੱਤੇ ਵੀ ਪਹਿਲਾਂ ਤੋਂ ਕਈ ਅਪਰਾ-ਧਿਕ ਕੇਸ ਦਰਜ ਸਨ।

Leave a Reply

Your email address will not be published. Required fields are marked *