ਜਿਲ੍ਹਾ ਕਪੂਰਥਲਾ (ਪੰਜਾਬ) ਦੇ ਬੇਗੋਵਾਲ ਇਲਾਕੇ ਵਿਚ ਇਕ ਨੌਜਵਾਨ ਦਾ ਉਧਾਰ ਦਿੱਤੇ 40 ਹਜ਼ਾਰ ਰੁਪਏ ਵਾਪਸ ਮੰਗਣ ਤੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਥਾਣਾ ਬੇਗੋਵਾਲ ਦੀ ਪੁਲਿਸ ਨੇ ਉਕਤ ਮਾਮਲੇ ਵਿਚ ਪਤੀ-ਪਤਨੀ ਖਿਲਾਫ ਕ-ਤ-ਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਬੇਗੋਵਾਲ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਵੰਤ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਨੇ ਦੱਸਿਆ ਕਿ ਉਹ ਫੌਜ ਵਿਚੋਂ ਸੇਵਾਮੁਕਤ ਹੋਇਆ ਹੈ। ਹੁਣ ਉਹ ਪਿੰਡ ਵਿੱਚ ਖੇਤੀਬਾੜੀ ਕਰਦਾ ਹੈ। ਉਸ ਦਾ ਭਤੀਜਾ ਮਨਪ੍ਰੀਤ ਸਿੰਘ ਵਾਸੀ ਨੰਗਲ ਲੁਬਾਣਾ ਵੀ ਪਿੰਡ ਵਿੱਚ ਹੀ ਖੇਤੀਬਾੜੀ ਕਰਦਾ ਸੀ ਅਤੇ ਉਹ ਉਸ ਨਾਲ ਦਿਲ ਦੀ ਹਰ ਗੱਲ ਸਾਂਝੀ ਕਰਦਾ ਸੀ।
ਉਸ ਦੇ ਭਤੀਜੇ ਨੇ ਕਰੀਬ ਦੋ ਮਹੀਨੇ ਪਹਿਲਾਂ ਉਸ ਨੂੰ ਦੱਸਿਆ ਸੀ ਕਿ ਉਸ ਨੇ ਗੁਰਪ੍ਰੀਤ ਸਿੰਘ ਨੂੰ 40 ਹਜ਼ਾਰ ਰੁਪਏ ਉਧਾਰ ਦਿੱਤੇ ਸਨ। ਉਸ ਨੇ ਗੁਰਪ੍ਰੀਤ ਸਿੰਘ ਤੋਂ ਇਹ ਰਕਮ ਕਈ ਵਾਰ ਮੰਗੀ ਪਰ ਉਹ ਪੈਸੇ ਵਾਪਸ ਨਹੀਂ ਕਰ ਰਿਹਾ। ਇਸ ਲਈ ਲਿਖਤੀ ਸਮਝੌਤਾ ਵੀ ਹੋਇਆ ਸੀ। ਉਸ ਨੇ ਦੱਸਿਆ ਕਿ ਬੀਤੀ 1 ਨਵੰਬਰ ਨੂੰ ਸ਼ਾਮ ਸਮੇਂ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਉਸ ਦੇ ਕੋਲ ਆਇਆ। ਉਸ ਦੇ ਕਹਿਣ ਉੱਤੇ ਉਹ ਅਤੇ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਪੈਸਿਆਂ ਦੀ ਗੱਲ ਕਰਨ ਲਈ ਗੁਰਪ੍ਰੀਤ ਸਿੰਘ ਦੇ ਘਰ ਜਾ ਰਹੇ ਸਨ। ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਘਰ ਤੋਂ ਥੋੜ੍ਹਾ ਪਿੱਛੇ ਗਲੀ ਵਿਚ ਮਿਲ ਗਏ ਤਾਂ ਮਨਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਨੂੰ ਉਸ ਵੱਲੋਂ ਉਧਾਰ ਦਿੱਤੇ ਪੈਸੇ ਬਾਰੇ ਪੁੱਛਿਆ ਤਾਂ ਦੋਵਾਂ ਵਿਚ ਬਹਿਸ ਹੋ ਗਈ।
ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਉਸ ਦੇ ਭਤੀਜੇ ਨੂੰ ਗਾਲੀਗਲੋਚ ਕਰਨ ਲੱਗੇ। ਰਮਨਪ੍ਰੀਤ ਕੌਰ ਉਸ ਦੇ ਭਤੀਜੇ ਮਨਪ੍ਰੀਤ ਸਿੰਘ ਨਾਲ ਝ-ਗ-ੜਾ ਕਰਨ ਲੱਗੀ। ਇਸੇ ਦੌਰਾਨ ਗੁਰਪ੍ਰੀਤ ਸਿੰਘ ਨੇ ਘਰੋਂ ਜਾ ਕੇ ਤਿੱਖੀ ਚੀਜ਼ ਲਿਆ ਕੇ ਵਾਪਸ ਆਉਂਦੇ ਹੀ ਮਨਪ੍ਰੀਤ ਸਿੰਘ ਦੇ ਸਿਰ ਉੱਤੇ ਕਈ ਵਾਰ ਕਰ ਦਿੱਤੇ। ਇਸ ਦੌਰਾਨ ਮਨਪ੍ਰੀਤ ਸਿੰਘ ਦੇ ਸਿਰ ਉੱਤੇ ਗੰਭੀਰ ਜ਼ਖਮ ਹੋ ਗਏ। ਉਸ ਨੇ ਗੁਰਪ੍ਰੀਤ ਸਿੰਘ ਨੂੰ ਹਟਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਹਟਿਆ ਅਤੇ ਵਾਰ ਕਰਦਾ ਰਿਹਾ।
ਇਸ ਦੌਰਾਨ ਮਨਪ੍ਰੀਤ ਸਿੰਘ ਜ਼ਖਮੀ ਹੋ ਕੇ ਜ਼ਮੀਨ ਉਤੇ ਡਿੱ-ਗ ਗਿਆ। ਉਹ ਅਤੇ ਉਸ ਦੇ ਭਰਾ ਲਖਵਿੰਦਰ ਸਿੰਘ ਨੇ ਜ਼ਖਮੀ ਮਨਪ੍ਰੀਤ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਭੁਲੱਥ ਵਿਖੇ ਪਹੁੰਚਾਇਆ, ਜਿੱਥੋਂ ਡਾਕਟਰਾਂ ਨੇ ਉਸ ਦਾ ਹਾਲ ਨਾਜ਼ੁਕ ਹੋਣ ਕਾਰਨ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਲਈ ਰੈਫਰ ਕਰ ਦਿੱਤਾ। ਉਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮੌ-ਤ ਹੋ ਗਈ।
ਇਸ ਮਾਮਲੇ ਵਿਚ ਥਾਣਾ ਬੇਗੋਵਾਲ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਰਮਨਪ੍ਰੀਤ ਖਿਲਾਫ ਉਧਾਰ ਦਿੱਤੇ ਪੈਸੇ ਮੰਗਣ ਉੱਤੇ ਰੰਜਿਸ਼ ਕਾਰਨ ਨੌਜਵਾਨ ਤੇ ਹਮਲਾ ਕਰਨ ਦੇ ਦੋਸ਼ ਵਿਚ ਕ-ਤ-ਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇ-ਮਾਰੀ ਸ਼ੁਰੂ ਕਰ ਦਿੱਤੀ ਹੈ।