ਅਧਿਆਪਕ ਪਤਨੀ ਤੇ ਪਤੀ ਨੇ ਕੀਤਾ ਵਾ-ਰ, ਜਖਮੀਂ ਮਹਿਲਾ ਨੇ ਤੋੜਿਆ ਦ-ਮ, ਜਾਂਂਚ ਜਾਰੀ, ਇਕ ਪੁੱਤਰ ਸਿਰੋਂ ਉੱਠਿਆ ਮਾਂ ਦਾ ਛਾਇਆ

Punjab

ਜਿਲ੍ਹਾ ਅੰਮ੍ਰਿਤਸਰ (ਪੰਜਾਬ) ਦੇ ਜੱਜ ਨਗਰ ਵਿੱਚ ਇੱਕ ਨੌਜਵਾਨ ਵਲੋਂ ਆਪਣੀ ਪਤਨੀ ਦਾ ਕ-ਤ-ਲ ਕਰਨ ਦਾ ਦੁਖ-ਦਾਈ ਸਮਾਚਾਰ ਮਿਲਿਆ ਹੈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਗੁਆਂਢੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਨਾ ਤਾਂ ਇਸ ਪਰਿਵਾਰ ਦੀ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਹੋਈ ਸੀ ਅਤੇ ਨਾ ਹੀ ਉਨ੍ਹਾਂ ਦੇ ਝ-ਗ-ੜੇ ਬਾਰੇ ਕਦੇ ਸੁਣਿਆ ਸੀ। ਇਸ ਅਚਾ-ਨਕ ਵਾਪਰੀ ਇਸ ਘਟਨਾ ਤੋਂ ਸਾਰੇ ਹੀ ਹੈਰਾਨ ਹਨ। ਮ੍ਰਿਤਕਾ ਦੀ ਪਹਿਚਾਣ ਵਿਕਰਮਜੀਤ ਕੌਰ ਉਮਰ ਕਰੀਬ 30-35 ਸਾਲ ਦੇ ਰੂਪ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਇੱਕ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਦੀ ਸੀ। ਉਸ ਦਾ ਪਤੀ ਪੇਸ਼ੇ ਤੋਂ ਵਕੀਲ ਹੈ। ਹਾਲ ਹੀ ਵਿਚ ਉਸ ਦੇ ਪਤੀ ਨੇ ਕਿਸੇ ਤਿੱਖੀ ਚੀਜ਼ ਨਾਲ ਉਸ ਦਾ ਕ-ਤ-ਲ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਮੋਹਕਮਪੁਰਾ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਗੁਰਿੰਦਰ ਵੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ ਤੇ ਪਹੁੰਚ ਗਏ।

ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਕ-ਤ-ਲ ਦੇ ਸਮੇਂ ਘਰ ਵਿੱਚ ਸਿਰਫ਼ ਪਤੀ-ਪਤਨੀ ਹੀ ਸਨ। ਉਨ੍ਹਾਂ ਦਾ ਇੱਕ ਪੁੱਤਰ ਵੀ ਹੈ, ਜੋ ਕਿ ਕੁਝ ਸਮਾਂ ਪਹਿਲਾਂ ਘਰੋਂ ਬਾਹਰ ਗਿਆ ਸੀ ਅਤੇ ਜਦੋਂ ਉਸ ਨੇ ਘਰ ਆ ਕੇ ਦੇਖਿਆ ਤਾਂ ਉਸ ਦੀ ਮਾਂ ਦਾ ਕ-ਤ-ਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *