ਪੰਜਾਬ ਦੇ ਤਰਨਤਾਰਨ ਵਿਚ ਇਕ ਦੁਖ-ਦਾਈ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਬੀਤੇ ਦਿਨ ਦੇਰ ਰਾਤ ਨੂੰ ਸਰਕਾਰੀ ਹਸਪਤਾਲ ਘਰਿਆਲਾ ਨੇੜੇ ਦੋ ਮੋਟਰਸਾਈਕਲਾਂ ਸਵਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌ-ਤ ਅਤੇ 2 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਦੂਜੇ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤੂਤ ਦੇ ਰੂਪ ਵਜੋਂ ਹੋਈ ਹੈ। ਜ਼ਖਮੀਆਂ ਦੀ ਪਹਿਚਾਣ ਬਲਜਿੰਦਰ ਕੌਰ ਪਤਨੀ ਤਰਲੋਕ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਦੂਜੇ ਦੀ ਪਹਿਚਾਣ ਬਖਸ਼ੀਸ਼ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਪੁਨੀਆ ਦੇ ਰੂਪ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਬਖਸ਼ੀਸ਼ ਸਿੰਘ ਪੁੱਤਰ ਭਜਨ ਸਿੰਘ ਵਾਸੀ ਪੂਨੀਆ ਪਿੰਡ ਫ਼ਿਰੋਜ਼ਪੁਰ ਤੋਂ ਲੜਕੀ ਨੂੰ ਸ਼ਗਨ ਪਾ ਕੇ ਵਾਪਸ ਪਿੰਡ ਪੂਨੀਆ ਆ ਰਿਹਾ ਸੀ। ਇਸ ਦੌਰਾਨ ਸਰਕਾਰੀ ਹਸਪਤਾਲ ਘਰਿਆਲਾ ਨੇੜੇ ਉਸ ਦੇ ਮੋਟਰਸਾਈਕਲ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਵਿੱਚ ਦੋ ਦੀ ਮੌਕੇ ਉੱਤੇ ਹੀ ਮੌ-ਤ ਹੋ ਗਈ, ਜਦੋਂ ਕਿ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਥਾਣਾ ਸਦਰ ਪੱਟੀ ਨੇ ਮੌਕੇ ਉੱਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਪਹੁੰਚਾਇਆ।