ਦੋ ਧਿਰਾਂ ਦੇ ਵਿਚਕਾਰ ਹੋਈ ਆਪਸੀ ਲੜਾਈ ਨੇ ਲੈ ਲਈ, ਦੋ ਬੇਕਸੂਰ ਲੋਕਾਂ ਦੀ ਜਾਨ, ਪੁਲਿਸ ਵਲੋਂ ਜਾਂਚ ਜਾਰੀ

Punjab

ਜਾਬ ਵਿਚ ਜਿਲ੍ਹਾ ਜਲੰਧਰ ਦੇ ਨੇੜਲੇ ਪਾਸਲਾ ਪਿੰਡ ਦੋ ਧਿਰਾਂ ਵਿਚਾਲੇ ਹੋਈ ਲੜਾਈ ਚ ਦੋ ਬੇਕਸੂਰ ਪ੍ਰਵਾਸੀ ਮਜ਼ਦੂਰਾਂ ਦੀ ਜਾਨ ਚਲੀ ਗਈ ਹੈ। ਜਦੋਂ ਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਜਲੰਧਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਲੜਾਈ ਦੌਰਾਨ ਇੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪਰਵਾਸੀ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਹੈ, ਉੱਥੇ ਹੀ ਪਿੰਡ ਵਾਸੀਆਂ ਚ ਵੀ ਰੋਸ ਹੈ ਕਿਉਂਕਿ ਘਰ ਵਿਚ ਦੋਵੇਂ ਹੀ ਕਮਾਊ ਸਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸ਼ੀਲ ਕੁਮਾਰ ਪੁੱਤਰ ਸੰਤੋਸ਼ ਮੰਡਲ ਵਾਸੀ ਪਾਸਲਾ ਨੇ ਦੱਸਿਆ ਕਿ ਪਿੰਡ ਪਾਸਲਾ ਵਿਚ ਮੇਲਾ ਚੱਲ ਰਿਹਾ ਸੀ ਕਿ ਅਚਾਨਕ ਨਾਗਰਾ ਰੋਡ ਤੋਂ 2 ਕਾਰਾਂ ਤੇਜ਼ ਰਫਤਾਰ ਨਾਲ ਮੇਲੇ ਵਾਲੀ ਜਗ੍ਹਾ ਵੱਲ ਆਈਆਂ ਅਤੇ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਲੜਾਈ ਤੇ ਪਿੰਡ ਦੇ ਦੋ ਧਿਰਾਂ ਵਿਚਾਲੇ ਗੋਲੀਬਾਰੀ ਦੌਰਾਨ ਇੱਕ ਚਿੱਟੇ ਰੰਗ ਦੀ ਜੈਨ ਕਾਰ ਪੀ.ਬੀ. 09 ਡੀ 5927 ਜਿਸ ਵਿੱਚ ਕੁਝ ਨੌਜਵਾਨ ਸਵਾਰ ਸਨ। ਉਸ ਕਾਰ ਵਿਚ ਸਵਾਰ ਨੌਜਵਾਨਾਂ ਨੇ ਕਾਰ ਨੂੰ ਪਿੱਛੇ ਨੂੰ ਭਜਾਉਣਾ ਸ਼ੁਰੂ ਕਰ ਦਿੱਤਾ। ਕਾਰ ਖੇਤਾਂ ਚੋਂ ਵਾਪਸ ਆ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਸੜਕ ਤੋਂ ਘੜੀਸਦੇ ਹੋਏ ਖੇਤਾਂ ਵਿਚ ਦੂਰ ਤੱਕ ਲੈ ਗਈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ। ਇਨ੍ਹਾਂ ਮ੍ਰਿਤਕਾਂ ਦੀ ਪਛਾਣ ਰਾਜ ਕੁਮਾਰ ਉਮਰ 75 ਸਾਲ ਵਾਸੀ ਪਿੰਡ ਪਾਸਲਾ, ਭੋਲਾ ਸ਼ੰਕਰ ਉਮਰ 46 ਸਾਲ ਪੁੱਤਰ ਸੁਖਲ ਮੰਡਲ ਵਾਸੀ ਪਾਸਲਾ ਵਜੋਂ ਹੋਈ ਹੈ। ਮੌਕੇ ਤੇ ਤੇ ਪਹੁੰਚੇ ਐੱਸ.ਐੱਚ.ਓ. ਨੂਰ ਮਹਿਲ ਹਰਦੀਪ ਸਿੰਘ ਅਤੇ ਡੀ.ਐਸ.ਪੀ. ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀਬਾਰੀ ਕਿਸ ਪਾਸਿਓਂ ਕੀਤੀ ਗਈ। ਇਥੋਂ ਜਾਂਚ ਦੌਰਾਨ ਪੁਲਿਸ ਨੇ ਖੋਲ ਬਰਾਮਦ ਕੀਤੇ ਹਨ। ਦੋਵਾਂ ਧਿਰਾਂ ਦੇ ਇਸ ਝਗੜੇ ਵਿੱਚ ਬੇਕਸੂਰ ਮਜ਼ਦੂਰਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਇਸ ਮਾਮਲੇ ਤੇ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

 

ਤੁਹਾਨੂੰ ਦੱਸ ਦੇਈਏ ਕਿ ਇਸ ਝਗੜੇ ਚ ਕੁਝ ਨੌਜਵਾਨ ਜ਼ਖਮੀ ਹੋ ਗਏ ਹਨ ਅਤੇ ਹਸਪਤਾਲ ਵਿਚ ਇਲਾਜ ਅਧੀਨ ਹਨ। ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇੱਕ ਨੌਜਵਾਨ ਵਲੋਂ ਥਾਣਾ ਨੂਰਮਹਿਲ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਅੱਜ ਤੱਕ ਪੁਲੀਸ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

Leave a Reply

Your email address will not be published. Required fields are marked *