ਰਾਤ ਨੂੰ ਕੰਮ ਤੋਂ ਘਰ ਆਉਂਦੇ ਨੌਜਵਾਨ ਨਾਲ ਬੀਤਿਆ ਭਾਣਾ, ਗੁੱਸੇ ਵਿਚ ਆਏ ਲੋਕਾਂ ਨੇ ਕੀਤਾ ਰੋਡ ਜਾਮ, ਜਾਂਂਚ ਪੜਤਾਲ ਜਾਰੀ

Punjab

ਪੰਜਾਬ ਵਿਚ ਜਿਲ੍ਹਾ ਲੁਧਿਆਣਾ ਸ਼ਹਿਰ ਦੇ ਪਿੰਡ ਮੰਗਲੀ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਟਿੱਪਰ ਡਰਾਈਵਰ ਵਾਹਨ ਸਮੇਤ ਫ਼ਰਾਰ ਹੋ ਗਿਆ। ਜਦੋਂ ਕਿ ਦੂਜੇ ਮੋਟਰਸਾਈਕਲ ਤੇ ਸਵਾਰ ਜ਼ਖ਼ਮੀ ਮੋਟਰਸਾਇਕਲ ਸਵਾਰ ਦਾ ਪਿੱਛਾ ਕਰ ਰਿਹਾ ਉਸ ਦਾ ਚਾਚਾ ਉਸ ਨੂੰ ਹਸਪਤਾਲ ਲੈ ਕੇ ਗਿਆ। ਹਾਦਸੇ ਵਿਚ ਜਖਮੀ ਹੋਏ ਮੋਟਰਸਾਈਕਲ ਸਵਾਰ ਦੀ ਵੀਰਵਾਰ ਸਵੇਰੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਮੇਹਰਬਾਨ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਟਿੱਪਰ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਹਾਦਸੇ ਵਿਚ ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਪਿੰਡ ਮੰਗਲੀ ਟਾਂਡਾ ਵਜੋਂ ਹੋਈ ਹੈ। ਜਿਸ ਦੀ ਉਮਰ ਕਰੀਬ 24 ਸਾਲ ਦੀ ਸੀ। ਇਸ ਦੇ ਨਾਲ ਹੀ ਗੁੱਸੇ ਵਿਚ ਆਏ ਲੋਕਾਂ ਨੇ ਦੋ ਘੰਟੇ ਤੱਕ ਰਾਹੋ ਰੋਡ ਨੂੰ ਜਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕ ਤੇ ਪਏ ਟੋਇਆਂ ਦੇ ਕਾਰਨ ਹਾਦਸੇ ਵਾਪਰਦੇ ਹਨ। ਏ.ਸੀ.ਪੀ ਗੁਰਦੇਵ ਸਿੰਘ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਿੱਤਾ ਤਾਂ ਲੋਕਾਂ ਨੇ ਧਰਨਾ ਚੁੱਕਿਆ। ਹਰਵਿੰਦਰ ਸਿੰਘ ਮੇਹਰਬਾਨ ਨੇੜੇ ਪਿੰਡ ਗੋਸ਼ਤਗੜ੍ਹ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਉਹ ਬੁੱਧਵਾਰ ਰਾਤ ਕਰੀਬ 9:30 ਵਜੇ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ। ਜਿਸ ਦੇ ਪਿੱਛੇ ਉਸ ਦਾ ਚਾਚਾ ਗੁਰਮੇਲ ਸਿੰਘ ਦੂਜੇ ਮੋਟਰਸਾਈਕਲ ਤੇ ਆ ਰਿਹਾ ਸੀ।

ਇਸ ਸਬੰਧੀ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਹਵਾਸ ਤੋਂ ਕੁਝ ਦੂਰੀ ਤੇ ਸਾਹਮਣੇ ਤੋਂ ਆ ਰਹੇ ਇਕ ਟਿੱਪਰ ਨੇ ਹਰਵਿੰਦਰ ਸਿੰਘ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਸੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਥਾਣਾ ਮੇਹਰਬਾਨ ਦੇ ਏਐਸਆਈ ਰਾਧੇਸ਼ਿਆਮ ਨੇ ਦੱਸਿਆ ਕਿ ਟਿੱਪਰ ਅਤੇ ਉਸ ਦੇ ਡਰਾਈਵਰ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਜਦੋਂ ਕਿ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *