ਪੰਜਾਬ ਵਿਚ ਜਿਲ੍ਹਾ ਮੋਗਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਤੀ ਨੇ ਗੁੱਸੇ ਦੇ ਵਿੱਚ ਆ ਕੇ ਵਿਆਹੁਤਾ ਪਤਨੀ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਜਦੋਂ ਪਤਨੀ ਨਾ ਮੰਨੀ ਤਾਂ ਪਤੀ ਨੇ ਸਹੁਰੇ ਘਰ ਪਹੁੰਚ ਕੇ ਸੱਸ, ਸਹੁਰੇ ਅਤੇ ਹੋਰ ਲੋਕਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਟੁੱਕ ਕਰ ਦਿੱਤੀ। ਇੰਨਾ ਹੀ ਨਹੀਂ ਪਤੀ ਉਨ੍ਹਾਂ ਨੂੰ ਲਹੂ ਲੁਹਾਣ ਹਾਲਤ ਵਿਚ ਛੱਡ ਕੇ ਵਾਪਸ ਆਪਣੇ ਘਰ ਆ ਗਿਆ ਅਤੇ ਖੁਦ ਵੀ ਆਤਮਹੱਤਿਆ ਕਰ ਲਈ।
ਲੜਾਈ ਤੋਂ ਬਾਅਦ ਪਤਨੀ ਰਹਿੰਦੀ ਸੀ ਪੇਕੇ
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਦੀ ਪਤਨੀ ਕੁਝ ਦਿਨ ਪਹਿਲਾਂ ਪਤੀ ਨਾਲ ਝਗੜੇ ਤੋਂ ਬਾਅਦ ਉਸ ਨੂੰ ਛੱਡ ਕੇ ਧਰਮਕੋਟ ਦੇ ਤਤਾਰੀਏ ਵਾਲਾ ਪਿੰਡ ਵਿਚ ਆਪਣੇ ਪੇਕੇ ਘਰ ਮਾਤਾ ਪਿਤਾ ਕੋਲ ਚਲੀ ਗਈ ਸੀ। ਗੁਰਮੁਖ ਸਿੰਘ ਨੇ ਉਸ ਨੂੰ ਮਨਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਪਤਨੀ ਨੇ ਉਸ ਦੀ ਇਕ ਨਾ ਸੁਣੀ। ਗੁਰਮੁੱਖ ਸਿੰਘ ਨੇ ਸ਼ਨੀਵਾਰ ਤੜਕੇ ਸਹੁਰੇ ਘਰ ਜਾ ਕੇ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੇ ਹਮਲੇ ਵਿਚ ਜ਼ਖਮੀ ਹੋਏ ਵਿਅਕਤੀਆਂ ਦੀ ਪਛਾਣ ਸਹੁਰਾ ਸਰਵਣ ਸਿੰਘ ਉਮਰ 65 ਸਾਲ ਪੁੱਤਰ ਲਕਸ਼ਮਣ ਸਿੰਘ ਸੱਸ ਪਰਮਜੀਤ ਕੌਰ ਉਮਰ 60 ਸਾਲ ਉਸ ਦੀ ਪਤਨੀ ਗੁਰਮੀਤ ਕੌਰ, ਹਰਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਅਤੇ ਉਸ ਦੇ ਪੁੱਤਰ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਪਤੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੇ ਹਮਲਾ ਕਰਨ ਤੋਂ ਬਾਅਦ ਗੁਰਮੁੱਖ ਸਿੰਘ ਵਾਪਸ ਖੋਸਾ ਪਾਂਡੋ ਪਿੰਡ ਆਪਣੇ ਘਰ ਆਇਆ ਅਤੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਕਰ ਲਈ। ਇੱਕ ਸਥਾਨਕ ਪੁਲਿਸ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।