ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਅੰਦਰ ਪੈਂਦੇ ਬਟਾਲਾ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰ ਵਿੱਚ ਕੁੱਲ 5 ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਵਿਧਾਇਕ ਦੇ ਪੀਏ ਅਤੇ ਚਚੇਰੇ ਭਰਾ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਉਸ ਦੇ ਸਕੇ ਭਰਾ ਸਮੇਤ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਟਾਲਾ ਵਿੱਚ ਅੰਮ੍ਰਿਤਸਰ ਤੋਂ ਜਲੰਧਰ ਰੋਡ ਬਾਈਪਾਸ ਤੇ ਇੱਕ ਪੁਲ ਤੇ ਵਾਪਰਿਆ ਹੈ। ਰਾਤ ਸਮੇਂ ਵਿਧਾਇਕ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਪਾਰਟੀ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਪੁਲ ਦੇ ਨੇੜੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ।
ਟਾਇਰ ਫਟਣ ਤੋਂ ਬਾਅਦ ਕਾਰ ਪੁਲ ਦੇ ਨਾਲ ਬਣੀ ਕੰਧ ਨਾਲ ਟਕਰਾ ਗਈ। ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਹੈ। ਵਿਧਾਇਕ ਦੇ ਚਚੇਰੇ ਭਰਾ ਗੁਰਲੀਨ ਸਿੰਘ, ਦਿੱਲੀ ਵਾਸੀ ਗੁਰਲੀਨ ਸਿੰਘ, ਪੀਏ ਉਪਦੇਸ਼ ਕੁਮਾਰ ਅਤੇ ਦੋਸਤ ਸੁਨੀਲ ਦੀ ਮੌਤ ਹੋ ਗਈ ਹੈ। ਜਦੋਂ ਕਿ ਵਿਧਾਇਕ ਦੇ ਸਕੇ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਅਤੇ ਦੂਜੇ ਦੋਸਤ ਮਾਣਿਕ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਇਹ ਹਾਦਸਾ ਟਾਇਰ ਫਟਣ ਦੇ ਕਾਰਨ ਵਾਪਰਿਆ
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਅਤੇ ਸਿਟੀ ਪੁਲੀਸ ਮੌਕੇ ਤੇ ਪਹੁੰਚ ਗਏ। ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਟਾਇਰ ਫਟਣ ਦੇ ਕਾਰਨ ਵਾਪਰਿਆ ਹੈ। ਕਾਰ ਦਾ ਟਾਇਰ ਫਟਣ ਦੇ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਦੇ ਨਾਲ ਜਾ ਕੇ ਟਕਰਾ ਗਈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦਾ ਕਾਰਨ ਇਲਾਜ ਤੋਂ ਬਾਅਦ ਹੀ ਪੂਰੀ ਤਰ੍ਹਾਂ ਨਾਲ ਸਪੱਸ਼ਟ ਹੋਵੇਗਾ।