ਪੰਜਾਬ ਵਿਚ ਜਿਲ੍ਹਾ ਲੁਧਿਆਣਾ ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਰਣਜੀਤ ਨਗਰ ਇਲਾਕੇ ਦੇ ਵਿੱਚ ਦੇਰ ਰਾਤ ਨੂੰ 3 ਵਜੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਇਆਂ 5 ਤੋਂ 6 ਬਦਮਾਸ਼ ਲੋਕਾਂ ਨੇ ਇਕ ਚੋਰੀ ਨੂੰ ਅੰਜਾਮ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਚੋਰ ਘਰ ਦਾ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖਲ ਹੋਏ ਹਨ।
ਪਰਿਵਾਰ ਨੂੰ ਜਦੋਂ ਸਵੇਰੇ ਘਟਨਾ ਦਾ ਪਤਾ ਲੱਗਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਰਿਵਾਰ ਦੇ ਮੈਂਬਰਾਂ ਨੇ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਹੀ ਖਿਲਰਿਆ ਪਿਆ ਸੀ। ਸਾਰੀਆਂ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ। ਇਹ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਤਾਂ ਥਾਣਾ ਡਵੀਜ਼ਨ ਨੰਬਰ 6 ਦੀ ਇੰਚਾਰਜ ਮਧੂ ਬਾਲਾ ਮੌਕੇ ਵਾਲੀ ਥਾਂ ਤੇ ਪਹੁੰਚ ਗਈ।
ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛ ਪੜਤਾਲ ਕੀਤੀ ਗਈ। ਇਹ ਮਾਮਲਾ ਰਣਜੀਤ ਨਗਰ ਦਾ ਦੱਸਿਆ ਜਾ ਰਿਹਾ ਹੈ। ਦੋਸ਼ੀ ਘਰ ਦੇ ਮੁੱਖ ਗੇਟ ਨੂੰ ਟੱਪ ਕੇ ਅੰਦਰ ਆਏ ਹਨ। ਪੁਲਿਸ ਨੇ ਜਦੋਂ ਘਰ ਵਿੱਚ ਲੱਗੇ CCTV ਕੈਮਰਿਆਂ ਨੂੰ ਦੇਖਿਆ ਤਾਂ ਪੁਲੀਸ ਨੂੰ ਪਤਾ ਲੱਗਿਆ ਕਿ ਮੁਲਜ਼ਮ 5 ਤੋਂ 6 ਦੀ ਗਿਣਤੀ ਵਿੱਚ ਆਏ ਹਨ। ਪਰਿਵਾਰਕ ਮੈਂਬਰਾਂ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਰੋਬਾਰੀ ਹੈ।
ਉਸ ਨੇ ਦੱਸਿਆ ਕਿ ਉਹ ਰਾਤ ਨੂੰ 12.30 ਵਜੇ ਕੰਮ ਤੋਂ ਵਾਪਸ ਆਇਆ ਸੀ। ਉਸ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਸੁੱਤੇ ਪਏ ਸਨ। ਸਵੇਰੇ ਉਸ ਨੇ ਦੇਖਿਆ ਕਿ ਘਰ ਦਾ ਸਾਮਾਨ ਖਿਲਰਿਆ ਹੋਇਆ ਸੀ।ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿਚ ਪੁਲਸ ਨੂੰ ਦੱਸਿਆ ਹੈ ਕਿ ਅਲਮਾਰੀ ਵਿਚ ਕਰੀਬ 30 ਤੋਂ 35 ਤੋਲੇ ਸੋਨੇ ਦੇ ਗਹਿਣੇ ਪਏ ਸਨ। ਜਿਨ੍ਹਾਂ ਨੂੰ ਚੋਰਾਂ ਨੇ ਚੋਰੀ ਕਰ ਲਿਆ ਹੈ। ਇਸ ਸਬੰਧੀ ਥਾਣਾ ਇੰਚਾਰਜ ਮਧੂ ਬਾਲਾ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜੇ ਵਿੱਚ ਲੈ ਲਈ ਹੈ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।